ਲੁਧਿਆਣਾ ''ਚ ਦਿਲ ਕੰਬਾਊ ਹਾਦਸੇ ਦੌਰਾਨ ਨੌਜਵਾਨ ਦੀ ਮੌਤ
Wednesday, Feb 27, 2019 - 02:38 PM (IST)
ਲੁਧਿਆਣਾ (ਅਭਿਸ਼ੇਕ) : ਸ਼ਹਿਰ ਦੇ ਮਾਡਲ ਟਾਊਨ ਇਲਾਕੇ 'ਚ ਇਕ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਦੌਰਾਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਅਭਿਮੰਨਿਊ (25) ਲੁਧਿਆਣਾ ਦੇ ਦੁੱਗਰੀ ਇਲਾਕੇ 'ਚ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਅੱਜ ਸਵੇਰੇ ਮਾਡਲ ਟਾਊਨ ਇਲਾਕੇ 'ਚ ਉਸ ਦੇ ਮੋਟਰਸਾਈਕਲ ਦੀ ਟੱਕਰ ਆਈ-20 ਕਾਰ ਨਾਲ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਅਭਿਮੰਨਿਊ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤੇਜ਼ ਰਫਤਾਰ ਕਾਰ ਨੇੜੇ ਲੱਗੇ ਇਕ ਖੰਭੇ ਨਾਲ ਟਕਰਾਉਣ 'ਤੇ ਰੁਕ ਗਈ ਪਰ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਕਾਰ ਸਵਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।