ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮੌਤ
Saturday, Jan 18, 2020 - 03:25 PM (IST)

ਚੰਡੀਗੜ੍ਹ (ਸੰਦੀਪ) : ਸੈਕਟਰ-40 ਦੇ ਇਕ ਮਕਾਨ 'ਚ ਕਿਰਾਏ 'ਤੇ ਰਹਿਣ ਵਾਲੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਸੈਕਟਰ-39 ਥਾਣਾ ਪੁਲਸ ਨੇ ਲਾਸ਼ ਨੂੰ ਸੈਕਟਰ-16 ਹਸਪਤਾਲ ਦੀ ਮੋਰਚਰੀ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ 'ਚ ਸਾਹਮਣੇ ਆਇਆ ਕਿ ਨੌਜਵਾਨ ਇੱਥੇ ਕਿਰਾਏ 'ਤੇ ਰਹਿੰਦਾ ਸੀ। ਦੁਪਹਿਰ ਦੇ ਸਮੇਂ ਉਹ ਕਮਰੇ 'ਚ ਬੇਹੋਸ਼ੀ ਦੀ ਹਾਲਤ 'ਚ ਪਿਆ ਮਿਲਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਉਸ ਨੂੰ ਸੈਕਟਰ-16 ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਪੁਲਸ ਨੂੰ ਲਾਸ਼ 'ਤੇ ਕਿਸੇ ਤਰ੍ਹਾਂ ਦੀ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ।