ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
Saturday, Jan 30, 2021 - 03:07 PM (IST)
ਘੱਗਾ (ਸਨੇਹੀ) : ਇੱਥੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਰਾਣਾ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਚੱਕ ਕੜਿਆਵਾਲਾ ਫਾਜ਼ਿਲਕਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਬੀਤੀ ਰਾਤ ਸਾਢੇ 9 ਵਜੇ ਦੇ ਕਰੀਬ ਉਸ ਦਾ ਪੁੱਤਰ ਧਿੰਦਾ ਸਿੰਘ ਜਦੋਂ ਪਾਤੜਾਂ-ਪਟਿਆਲਾ ਰੋਡ 'ਤੇ ਪਿੰਡ ਘੱਗਾ ਨਜ਼ਦੀਕ ਆਪਣੀ ਸਾਈਡ ਪੈਦਲ ਜਾ ਰਿਹਾ ਸੀ ਤਾਂ ਰਸਤੇ 'ਚ ਕਿਸੇ ਤੇਜ਼ ਰਫ਼ਤਾਰ ਨਾਮਾਲੂਮ ਵ੍ਹੀਕਲ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ।
ਇਸ ਹਾਦਸੇ 'ਚ ਉਸ ਦੇ ਪੁੱਤਰ ਦੇ ਬਹੁਤ ਸਾਰੀਆਂ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਸਮਾਣਾ ਲਿਜਾਇਆ ਗਿਆ। ਹਸਪਾਤਲ 'ਚ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ । ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ।ਪੁਲਸ ਵੱਲੋਂ ਦੋਸ਼ੀ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।