ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

Saturday, Sep 25, 2021 - 04:20 PM (IST)

ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ (ਟੱਕਰ) : ਗੜ੍ਹੀ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਚੰਦਨ ਕੁਮਾਰ (24) ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਦਨ ਕੁਮਾਰ ਇੱਕ ਪ੍ਰਾਈਵੇਟ ਫੈਕਟਰੀ ’ਚ ਕਾਰ ਡਰਾਈਵਰ ਸੀ, ਜੋ ਕਿ ਨੀਲੋਂ ਵਾਲੀ ਸਾਈਡ ਸਟਾਫ਼ ਨੂੰ ਛੱਡ ਕੇ ਵਾਪਸ ਮਾਛੀਵਾੜਾ ਵਿਖੇ ਪਰਤ ਰਿਹਾ ਸੀ ਤਾਂ ਰਸਤੇ ਵਿਚ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਿਆ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਚੰਦਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਚਾਲਕ ਦਾ ਅਜੇ ਕਰੀਬ 10 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਗਰਭਵਤੀ ਹੈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। 


author

Babita

Content Editor

Related News