ਦੋਸਤ ਦਾ ਜਨਮ ਦਿਨ ਮਨਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਹੋਇਆ ਉਹ ਜੋ ਸੋਚਿਆ ਨਹੀਂ ਸੀ

Saturday, Dec 09, 2023 - 01:08 AM (IST)

ਦੋਸਤ ਦਾ ਜਨਮ ਦਿਨ ਮਨਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਹੋਇਆ ਉਹ ਜੋ ਸੋਚਿਆ ਨਹੀਂ ਸੀ

ਡੇਰਾਬੱਸੀ (ਅਨਿਲ) : ਡੇਰਾਬੱਸੀ ਦੀ ਐੱਸ.ਬੀ.ਪੀ. ਸੁਸਾਇਟੀ ਦੇ ਫਲੈਟ ਦੀ ਉੱਪਰਲੀ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਮੋਲ ਬਾਂਸਲ (18) ਪੁੱਤਰ ਦਿਨੇਸ਼ ਬਾਂਸਲ ਗਲੀ ਨੰਬਰ-5 ਗੁਲਾਬਗੜ੍ਹ ਰੋਡ ਪ੍ਰੀਤ ਨਗਰ ਡੇਰਾਬੱਸੀ ਵਜੋਂ ਹੋਈ ਹੈ। ਘਟਨਾ ਮਗਰੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਚ ਕਾਫੀ ਹੰਗਾਮਾ ਕੀਤਾ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਫਲੈਟਾਂ 'ਚ ਬੁਲਾ ਕੇ ਉਸ ਦਾ ਕਤਲ ਕੀਤਾ ਗਿਆ ਹੈ। ਪੁਲਸ ਨੇ ਫਿਲਹਾਲ ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਨਕਾਬਪੋਸ਼ਾਂ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਗੋਲਕ ’ਚੋਂ ਚੋਰੀ ਕੀਤੇ ਡੇਢ ਲੱਖ ਰੁਪਏ

ਜਾਣਕਾਰੀ ਮੁਤਾਬਕ ਅਨਮੋਲ 11ਵੀਂ ਮੰਜ਼ਿਲ ’ਤੇ ਰਹਿੰਦੇ ਆਪਣੇ ਦੋਸਤ ਦੇ ਘਰ ਜਨਮ ਦਿਨ ਦੀ ਪਾਰਟੀ 'ਚ ਸ਼ਾਮਲ ਹੋਣ ਗਿਆ ਸੀ, ਜਿੱਥੇ ਅਨਮੋਲ ਆਪਣੇ ਦੋਸਤਾਂ ਨਾਲ ਫਲੈਟ ਦੀ ਛੱਤ ’ਤੇ ਸੀ ਕਿ ਅਚਾਨਕ ਥੱਲੇ ਡਿੱਗ ਪਿਆ। ਸਾਥੀ ਦੋਸਤਾਂ ਨੇ ਉਸ ਨੂੰ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਅਜੀਤੇਸ਼ ਕੌਸ਼ਲ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ ’ਤੇ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਤਫਤੀਸ਼ ਸ਼ੁਰੂ ਕਰ ਦਿੱਤੀ। ਅਨਮੋਲ ਦੀ ਮੌਤ ਅਚਾਨਕ ਵਾਪਰਿਆ ਹਾਦਸਾ ਹੈ ਜਾਂ ਕਤਲ, ਇਸ ਸਬੰਧੀ ਫਿਲਹਾਲ ਜਾਂਚ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕਦਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News