ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Sunday, Jun 30, 2024 - 11:43 AM (IST)

ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਬਠਿੰਡਾ (ਸੁਖਵਿੰਦਰ) : ਬਠਿੰਡਾ ਰੇਲਵੇ ਸਟੇਸ਼ਨ ਦੀ ਬੰਦ ਪਾਰਕਿੰਗ ’ਚ ਚਿੱਟੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਕੋਲ ਪਾਣੀ ਦੀ ਬੋਤਲ ਅਤੇ ਸਰਿੰਜ ਪਈ ਸੀ ਅਤੇ ਉਸ ਨੇ ਕਮੀਜ਼ ਪਾਈ ਹੋਈ ਸੀ। ਮ੍ਰਿਤਕ ਕੋਲੋਂ ਅਜਿਹਾ ਕੁਝ ਵੀ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ।

ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੀ ਟੀਮ ਅਤੇ ਜੀ. ਆਰ. ਪੀ. ਨੇ ਮੌਕੇ ’ਤੇ ਪਹੁੰਚੀ। ਲੱਗ ਰਿਹਾ ਸੀ ਕਿ ਨੌਜਵਾਨ ਨੇ ਨਸ਼ੇ ਦੀ ਓਵਰਡੋਜ਼ ਲੈ ਲਈ ਅਤੇ ਰਾਤ ਨੂੰ ਪਾਣੀ ਆਦਿ ਨਾ ਮਿਲਣ ਕਾਰਨ ਉਸ ਦੀ ਮੌਤ ਹੋ ਗਈ। ਸਹਾਰਾ ਟੀਮ ਵੱਲੋਂ ਨੌਜਵਾਨ ਦੀ ਪਛਾਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਾਸ਼ ਨੂੰ ਪਛਾਣ ਲਈ ਸੁਰੱਖਿਅਤ ਰੱਖਿਆ ਗਿਆ ਹੈ।


author

Babita

Content Editor

Related News