ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

Monday, Aug 07, 2023 - 06:29 PM (IST)

ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਚੇਤਨਪੁਰਾ (ਨਿਰਵੈਲ)- ਗੁਰੂ ਘਰ ਦੇ ਪ੍ਰੇਮੀ ਭਾਈ ਜਤਿੰਦਰ ਸਿੰਘ ਲਾਲੀ (ਲਾਲ ਜੀ) ਜਗਦੇਵ ਕਲਾਂ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦੀ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਭਾਈ ਜਤਿੰਦਰ ਸਿੰਘ ਲਾਲੀ ਜੋ ਕਿ ਹਰ ਐਤਵਾਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਨਾਲ ਸੇਵਾ ਕਰਨ ਲਈ ਜਾਂਦੇ ਸਨ। ਬੀਤੇ ਦਿਨ ਵੀ ਉਹ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਹੇ ਸਨ ਕਿ ਪੱਖੇ ਦੇ ਲਾਗੇ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਭਾਈ ਜਤਿੰਦਰ ਸਿੰਘ ਲਾਲੀ ਦੀ ਮੌਤ ਦੀ ਖ਼ਬਰ ਨਾਲ ਜਗਦੇਵ ਕਲਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਦੁੱਖ ਦੀ ਘੜੀ ’ਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖਸੀਅਤਾਂ ਨੇ ਜਤਿੰਦਰ ਸਿੰਘ ਲਾਲੀ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਾਲ ਜੀ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

ਇਹ ਵੀ ਪੜ੍ਹੋ- ਬੀਅਰ ਪੀ ਰਹੇ ਲੋਕਾਂ ਨੇ ਢਾਬੇ ’ਤੇ ਕੀਤਾ ਹੰਗਾਮਾ, ਇਤਰਾਜ਼ ਕਰਨ ’ਤੇ ਬਿਜਲੀ ਸਪਲਾਈ ਕਰ ਦਿੱਤੀ ਬੰਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News