ਮੋਗਾ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਟੱਕਰ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ
Thursday, Apr 04, 2024 - 01:34 PM (IST)

ਮੋਗਾ (ਵਿਪਨ) : ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਗਿੱਲ ਨੇੜੇ ਦਰਦਨਾਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਸੜਕ 'ਤੇ ਖੜ੍ਹੇ ਟਰੱਕ ਅਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਂਚ ਅਧਿਕਾਰੀ ਏ. ਐੱਸ. ਆਈ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ (30) ਪਿੰਡ ਮਾਣੂੰਕੇ ਗਿੱਲ ਵਜੋਂ ਹੋਈ ਹੈ। ਉਹ ਐਕਟਿਵਾ 'ਤੇ ਆਪਣੇ ਘਰ ਜਾ ਰਿਹਾ ਸੀ ਕਿ ਰਾਹ 'ਚ ਇਕ ਪੈਂਚਰ ਹੋਇਆ ਟਰੱਕ ਖੜ੍ਹਾ ਸੀ।
ਇਹ ਵੀ ਪੜ੍ਹੋ : ਬਰਨਾਲਾ ਦੇ ਪਿੰਡਾਂ 'ਚ ਮਚੀ ਹਾਹਾਕਾਰ, ਬੁਰੀ ਤਰ੍ਹਾਂ ਡਰੇ ਪਸ਼ੂ ਪਾਲਕ, ਪੜ੍ਹੋ ਕੀ ਹੈ ਪੂਰਾ ਮਾਮਲਾ
ਇਸ ਨਾਲ ਗੁਰਜੀਤ ਦੀ ਐਕਟਿਵਾ ਟਕਰਾ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਸਬੰਧੀ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8