ਕਾਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

Saturday, Feb 22, 2020 - 03:28 PM (IST)

ਕਾਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਭਵਾਨੀਗੜ੍ਹ (ਵਿਕਾਸ) : ਬੀਤੀ ਸ਼ਾਮ ਕਾਰ ਦੀ ਲਪੇਟ 'ਚ ਆ ਜਾਣ ਕਾਰਣ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਆਈ. ਰਾਜਵੰਤ ਕੁਮਾਰ ਇੰਚਾਰਜ ਪੁਲਸ ਚੌਕੀ ਘਰਾਚੋਂ ਨੇ ਦੱਸਿਆ ਕਿ ਰਣਵੀਰ ਸਿੰਘ (24) ਵਾਸੀ ਦਿਆਲਗੜ ਜੇਜੀਆਂ ਸ਼ੁੱਕਰਵਾਰ ਸ਼ਾਮ ਅਪਣੇ ਚਾਚੇ ਕਰਨਵੀਰ ਸਿੰਘ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਘਰਾਚੋਂ-ਸੰਘਰੇੜੀ ਲਿੰਕ ਰੋਡ 'ਤੇ ਜਾ ਰਹੇ ਸਨ ਕਿ ਥੋੜ੍ਹੀ ਦੇਰ ਸੜਕ 'ਤੇ ਰੁਕ ਗਏ।

ਇਸ ਦੌਰਾਨ ਰਣਵੀਰ ਸਿੰਘ ਨੂੰ ਇੱਕ ਤੇਜ਼ ਰਫਤਾਰ ਆਲਟੋ ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ 'ਚ ਗੰਭੀਰ ਜਖ਼ਮੀ ਰਣਵੀਰ ਸਿੰਘ ਨੂੰ ਪਹਿਲਾਂ ਸੰਗਰੂਰ ਅਤੇ ਫਿਰ ਪਟਿਆਲਾ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਐਸ. ਆਈ ਰਾਜਵੰਤ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News