ਦਰਦਨਾਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

12/26/2020 4:16:24 PM

ਰਾਜਪੁਰਾ (ਮਸਤਾਨਾ) : ਰਾਜਪੁਰਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ ਕੁੜੀ ਜ਼ਖਮੀਂ ਹੋ ਗਿਆ। ਜਾਣਕਾਰੀ ਅਨੁਸਾਰ ਰਾਜਪੁਰਾ ਵਾਸੀ ਕ੍ਰਿਸ਼ਨ ਕੁਮਾਰ ਨੇ ਥਾਣਾ ਖੇੜੀ ਗੰਡਿਆ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨ ਉਸ ਦਾ ਸਾਲਾ ਟਿੰਕੂ ਵਾਸੀ ਪਟਿਆਲਾ ਆਪਣੀ ਗੁਆਂਢਣ ਕੁੜੀ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਰਾਜਪੁਰਾ ਲਿਬਰਟੀ ਚੌਂਕ ਨੇੜਿਓਂ ਲੰਘ ਰਿਹਾ ਸੀ ਕਿ ਕਿਸੇ ਤੇਜ਼ ਰਫਤਾਰ ਕਾਰ ਸਵਾਰ ਨੇ ਸਕੂਟਰੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਣ ਸਕੂਟਰੀ ’ਤੇ ਸਵਾਰ ਟਿੰਕੂ ਦੀ ਮੌਤ ਹੋ ਗਈ ਅਤੇ ਉਸ ’ਤੇ ਬੈਠੀ ਕੁੜੀ ਬੁਰੀ ਤਰ੍ਹਾਂ ਜ਼ਖਮੀਂ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Babita

This news is Content Editor Babita