ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ

Tuesday, Jan 09, 2024 - 04:11 PM (IST)

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਖਰੜ (ਰਣਬੀਰ) : ਪਿੰਡ ਭੁੱਖੜੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਸਿਟੀ ਪੁਲਸ ਨੇ ਇਸ ਸਬੰਧੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਪਣੀ ਸ਼ਿਕਾਇਤ ’ਚ ਅਭਿਸ਼ੇਕ ਪਾਲ ਨਿਵਾਸੀ ਖਰੜ ਨੇ ਦੱਸਿਆ ਕਿ ਉਹ ਇਥੇ ਇਕ ਕਾਲਜ ਵਿਚ ਪੜ੍ਹਾਈ ਕਰ ਰਿਹਾ ਹੈ। ਉਸਦੇ ਮਾਮੇ ਦਾ ਮੁੰਡਾ ਹਰਸ਼ ਸੈਕਟਰ-124 ’ਚ ਰਹਿੰਦਾ ਹੈ।

ਬੀਤੀ ਰਾਤ ਉਹ ਆਪਣੇ ਦੋਸਤ ਪੰਕਜ ਨੂੰ ਭਾਗੋ ਮਾਜਰਾ ਛੱਡਣ ਲਈ ਆਪਣੀ ਕਾਰ ’ਚ ਜਾ ਰਿਹਾ ਸੀ, ਜਦੋਂ ਕਿ ਹਰਸ਼ ਉਸ ਤੋਂ ਅੱਗੇ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਉਕਤ ਥਾਂ ਨੇੜੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਮੋਟਰਸਾਈਕਲ ਸਣੇ ਡਿੱਗ ਪਿਆ।

ਬੇਹੱਦ ਨਾਜ਼ੁਕ ਹਾਲਤ ’ਚ ਹਰਸ਼ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ ’ਚ ਲਿਜਾਇਆ ਗਿਆ ਪਰ ਉੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਸਿਟੀ ਪੁਲਸ ਨੇ ਅਣਪਛਾਤੇ ਸਵਿੱਫਟ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ

 


author

Babita

Content Editor

Related News