ਭਿਆਨਕ ਸੜਕ ਹਾਦਸੇ 'ਚ ਜਵਾਨ ਮੁੰਡੇ ਦੀ ਮੌਤ, ਭੜਕੇ ਲੋਕਾਂ ਨੇ ਜਾਮ ਕੀਤਾ ਟ੍ਰੈਫਿਕ
Thursday, Sep 19, 2024 - 10:44 AM (IST)
ਗੜ੍ਹਸ਼ੰਕਰ (ਰਾਮਪਾਲ ਭਾਰਦਵਾਜ) : ਨੰਗਲ-ਗੜ੍ਹਸ਼ੰਕਰ ਸੜਕ 'ਤੇ ਬੀਤੀ ਰਾਤ ਕਰੀਬ 8 ਵਜੇ 22 ਸਾਲ ਦੇ ਨੌਜਵਾਨ ਦੀ ਪਾਹਲੇਵਾਲ ਦੇ ਨੇੜੇ ਪੈਟਰੋਲ ਪੰਪ ਕੋਲ ਟਿੱਪਰ ਦੀ ਟੱਕਰ ਵੱਜਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 22 ਸਾਲਾ ਬਹਾਦਰ ਵਾਸੀ ਗੜ੍ਹੀ ਸਾਈਕਲ 'ਤੇ ਸਵਾਰ ਹੋ ਕੇ ਵਾਪਸ ਘਰ ਜਾ ਰਿਹਾ ਸੀ। ਜਦੋਂ ਉਹ ਪਾਹਲੇਵਾਲ ਪਿੰਡ ਦੇ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਪਹੁੰਚਿਆ ਤਾਂ ਪਿੱਛੋਂ ਆਏ ਤੇਜ਼ ਰਫ਼ਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਭਰਤੀ ਨੌਜਵਾਨਾਂ ਨੇ ਸ਼ੁਰੂ ਕੀਤਾ ਓਹੀ ਕੰਮ, CM ਮਾਨ ਪਹਿਲਾਂ ਹੀ ਕਰ ਚੁੱਕੇ ਨੇ ਅਪੀਲ
ਘਟਨਾ ਦੀ ਸੂਚਨਾ ਮਿਲਣ 'ਤੇ ਇਲਾਕੇ ਦੇ ਲੋਕ ਭਾਰੀ ਗਿਣਤੀ 'ਚ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੜਕ 'ਤੇ ਟ੍ਰੈਫਿਕ ਰੋਕ ਦਿੱਤਾ। ਉਨ੍ਹਾਂ ਦੀ ਮੰਗ ਸੀ ਕਿ ਟਿੱਪਰ ਚਾਲਕ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਐੱਸ. ਐੱਚ. ਓ. ਗੜ੍ਹਸ਼ੰਕਰ ਅਤੇ ਐੱਸ. ਐੱਚ. ਓ. ਮਾਹਿਲਪੁਰ ਨੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਟਿੱਪਰ ਚਾਲਕ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤਾਂ ਉਨ੍ਹਾਂ ਕਰੀਬ 12 ਵਜੇ ਧਰਨਾ ਚੁੱਕਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ, ਗਲਤੀ ਨਾਲ ਵੀ ਨਾ ਕਰ ਲੈਣ ਇਹ ਕੰਮ
ਦੱਸ ਦਈਏ ਕਿ ਇਸ ਸੜਕ 'ਤੇ ਚੱਲਦੇ ਓਵਰਲੋਡਿਡ ਟਿੱਪਰਾਂ ਤੋਂ ਇਲਾਕੇ ਦੇ ਲੋਕ ਪਰੇਸ਼ਾਨ ਹਨ ਅਤੇ ਇਸੇ ਨੂੰ ਲੈ ਕੇ ਪਿਛਲੇ ਦਿਨੀਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਧਰਨਾ-ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਟਿੱਪਰਾਂ ਦੇ ਚੱਲਣ ਦਾ ਸਮਾਂ ਤੈਅ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਟਿੱਪਰ ਚਾਲਕ ਅਪਣੀ ਮਨਮਰਜ਼ੀ ਕਰਦੇ ਸ਼ਰੇਆਮ ਸੜਕ ਤੋਂ ਲੰਘਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8