ਗਿੱਦੜਬਾਹਾ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

Saturday, Jul 22, 2017 - 03:23 PM (IST)

ਗਿੱਦੜਬਾਹਾ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਗਿੱਦੜਬਾਹਾ (ਕੁਲਭੂਸ਼ਨ) : ਗਿੱਦੜਬਾਹਾ-ਬਠਿੰਡਾ ਰੋਡ 'ਤੇ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ (22) ਪੁੱਤਰ ਸੁਰਜੀਤ ਸਿੰਘ ਵਾਸੀ ਮੁਲਤਾਨੀਆ (ਬਠਿੰਡਾ) ਤੇ ਜਗਦੀਪ ਸਿੰਘ (20) ਪੁੱਤਰ ਛੋਟਾ ਸਿੰਘ ਵਾਸੀ ਰਾਏ ਕੇ ਕਲਾਂ (ਬਠਿੰਡਾ) ਆਪਣੇ ਮੋਟਰਸਾਈਕਲ ਰਾਹੀਂ ਗਿੱਦੜਬਾਹਾ ਤੋਂ ਬਠਿੰਡਾ ਵੱਲ ਜਾ ਰਹੇ ਸਨ। ਜਦੋਂ ਉਕਤ ਮੋਟਰਸਾਈਕਲ ਬਠਿੰਡਾ ਰੋਡ 'ਤੇ ਸਥਿਤ ਰਾਹਤ ਫਾਊਂਡੇਸ਼ਨ ਦੀ ਹਾਈਟੈੱਕ ਪੋਸਟ ਅਤੇ ਕਾਲਜ ਦੇ ਦਰਮਿਆਨ ਪੁੱਜੇ ਤਾਂ ਅਚਾਨਕ ਖੇਤਾਂ 'ਚੋਂ ਆਇਆ ਇਕ ਵਣ ਰੋਜ਼ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਦੇ ਨਤੀਜੇ ਵਜੋਂ ਦੋਵੇਂ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਖਮੀਆਂ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ। ਡਾਕਟਰਾਂ ਵੱਲੋਂ ਗੁਰਪ੍ਰੀਤ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਬਠਿੰਡਾ ਰੈਫ਼ਰ ਕੀਤਾ ਗਿਆ ਜਿੱਥੇ ਡਾਕਟਰਾਂ ਨੇ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
 


Related News