ਮੋਟਰਸਾਈਕਲ 'ਤੇ ਘਰੋਂ ਨਿਕਲੇ ਨੌਜਵਾਨ ਨਾਲ ਵਾਪਰਿਆ ਹਾਦਸਾ, ਮਿੰਟਾਂ 'ਚ ਹੀ ਪਿਆ ਚੀਕ-ਚਿਹਾੜਾ

09/16/2022 5:25:19 AM

ਸਮਰਾਲਾ (ਗਰਗ) : ਵੀਰਵਾਰ ਦੇਰ ਸ਼ਾਮ ਸਥਾਨਕ ਲੁਧਿਆਣਾ ਰੋਡ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ 28 ਸਾਲਾ ਨੌਜਵਾਨ ਦੀ ਬੱਸ ਹੇਠਾਂ ਕੁਚਲੇ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਮਾਛੀਵਾੜਾ ਰੋਡ 'ਤੇ ਸਥਿਤ ਗੋਵਿੰਦ ਨਗਰ ਦਾ ਰਹਿਣ ਵਾਲਾ ਇਹ ਨੌਜਵਾਨ ਕਿਸੇ ਕੰਮ ਲਈ ਮੋਟਰਸਾਈਕਲ 'ਤੇ ਲੁਧਿਆਣਾ ਰੋਡ ਵੱਲ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਓਵਰਟੇਕ ਕਰਦੇ ਸਮੇਂ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਲੋਕਾਂ ਨੇ ਉਸ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਖਿਡੌਣੇ ਵੇਚ ਕੇ ਚਲਾਉਂਦਾ ਸੀ ਘਰ ਪਰ ਜ਼ਿੰਦਗੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਕਮਲਦੀਪ ਸਿੰਘ (28) ਪੁੱਤਰ ਹਰਚੰਦ ਸਿੰਘ ਗੋਵਿੰਦ ਨਗਰ ਸਮਰਾਲਾ ਸ਼ਾਮ ਕਰੀਬ 7:15 ਵਜੇ ਆਪਣੇ ਸਾਈਕਲ ’ਤੇ ਕਿਸੇ ਕੰਮ ਲਈ ਲੁਧਿਆਣਾ ਰੋਡ ਵਾਲੇ ਪਾਸੇ ਜਾ ਰਿਹਾ ਸੀ। ਇਸੇ ਦੌਰਾਨ ਪਿੱਛੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਓਵਰਟੇਕ ਕਰਦੇ ਸਮੇਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸਾਬਤ ਹੋਈ ਕਿ ਕਮਲਦੀਪ ਸਿੰਘ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਟੈਂਕੀ 'ਤੇ ਚੜ੍ਹੇ ਠੇਕਾ ਆਧਾਰਿਤ ਕਾਮਿਆਂ ਨੇ ਕਰ 'ਤੀ ਵੱਡੀ ਮੰਗ, ਦਿੱਤੀ ਇਹ ਚਿਤਾਵਨੀ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਕਮਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਤੁਰੰਤ ਸਿਵਲ ਹਸਪਤਾਲ ਪੁੱਜੇ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦਾ ਲੜਕਾ ਬਾਈਕ ਲੈ ਕੇ ਕਿਸੇ ਕੰਮ ਲਈ ਲੁਧਿਆਣਾ ਰੋਡ 'ਤੇ ਗਿਆ ਸੀ ਤਾਂ ਇੰਨੇ 'ਚ ਕਿਸੇ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਐਕਸੀਡੈਂਟ ਹੋ ਗਿਆ ਹੈ। ਜਦੋਂ ਤੱਕ ਉਹ ਹਸਪਤਾਲ ਪਹੁੰਚੇ, ਉਦੋਂ ਤੱਕ ਉਨ੍ਹਾਂ ਦਾ ਪੁੱਤਰ ਮਰ ਚੁੱਕਾ ਸੀ। ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News