ਖੰਨਾ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
Thursday, Nov 28, 2019 - 11:39 AM (IST)

ਖੰਨਾ (ਬਿਪਨ) : ਖੰਨਾ 'ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਤਲਤ ਖਾਨ ਰੌਨੀ ਆਪਣੇ ਦੋਸਤ ਰਜਤ ਨਾਲ ਮੋਟਰਸਾਈਕਲ 'ਤੇ ਪਿੰਡ ਭੁਮੱਦੀ ਤੋਂ ਕੰਮ 'ਤੇ ਜਾ ਰਿਹਾ ਸੀ ਕਿ ਉਨ੍ਹਾਂ ਦਾ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਰੌਨੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਰਜਤ ਗੰਭੀਰ ਰੂਪ 'ਚ ਜ਼ਖਮੀਂ ਹੋ ਗਿਆ, ਜਿਸ ਨੂੰ ਖੰਨਾ ਦੇ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ।