ਮੋਟਰਸਾਈਕਲ ਚੋਰੀ ਕਰਕੇ ਭੱਜਦੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, ਟਰੈਕਟਰ-ਟਰਾਲੀ ਦੀ ਟੱਕਰ ਨਾਲ ਇਕ ਦੀ ਮੌਤ

Tuesday, Dec 12, 2023 - 07:49 PM (IST)

ਮੋਟਰਸਾਈਕਲ ਚੋਰੀ ਕਰਕੇ ਭੱਜਦੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, ਟਰੈਕਟਰ-ਟਰਾਲੀ ਦੀ ਟੱਕਰ ਨਾਲ ਇਕ ਦੀ ਮੌਤ

ਮੋਗਾ (ਕਸ਼ਿਸ਼ ਸਿੰਗਲਾ) : ਦੋਸਾਂਝ ਰੋਡ 'ਤੇ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ 2 ਨੌਜਵਾਨ ਟਰੈਕਟਰ-ਟਰਾਲੀ ਨਾਲ ਟਕਰਾ ਗਏ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨ ਮੋਗਾ ਦੇ ਕੋਟਸੇਖਾਂ ਦੇ ਵਸਨੀਕ ਹਨ ਤੇ ਅੱਜ ਮੋਗਾ ਦੀ ਕੈਂਪ ਮਾਰਕੀਟ ਤੋਂ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ ਦੋਸਾਂਝ ਰੋਡ 'ਤੇ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਬੈਂਕ 'ਚੋਂ ਪੈਸੇ ਕਢਵਾਉਣ ਆਈ ਬਜ਼ੁਰਗ ਔਰਤ ਨਾਲ ਸ਼ਾਤਿਰ ਜਨਾਨੀਆਂ ਨੇ ਮਾਰੀ ਠੱਗੀ, 35 ਹਜ਼ਾਰ ਦਾ ਲਾਇਆ ਚੂਨਾ

ਜਾਣਕਾਰੀ ਦਿੰਦਿਆਂ ਮੌਕੇ 'ਤੇ ਮੌਜੂਦ ਅਧਿਕਾਰੀ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ ਦੇ ਕਰੀਬ ਦੋਸਾਂਝ ਰੋਡ 'ਤੇ ਇਕ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮੋਗਾ ਦੀ ਕੈਂਪ ਮਾਰਕੀਟ ਤੋਂ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ ਦੋਸਾਂਝ ਰੋਡ ਨੇੜੇ ਇਹ ਹਾਦਸਾ ਵਾਪਰਿਆ। ਦੋਵੇਂ ਸਕੇ ਭਰਾ ਹਨ ਅਤੇ ਮੋਗਾ ਦੇ ਕੋਟਸੇਖਾਂ ਦੇ ਰਹਿਣ ਵਾਲੇ ਹਨ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News