ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪੈਟਰੋਲ ਪੰਪ ਦੇ ਬਾਥਰੂਮ ’ਚ ਮਿਲੀ ਲਾਸ਼

Monday, Feb 06, 2023 - 08:57 AM (IST)

ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪੈਟਰੋਲ ਪੰਪ ਦੇ ਬਾਥਰੂਮ ’ਚ ਮਿਲੀ ਲਾਸ਼

ਲੁਧਿਆਣਾ (ਰਾਜ)– ਵਧ ਰਹੇ ਨਸ਼ੇ ਨੇ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ। ਘਰੋਂ ਕਟਿੰਗ ਕਰਵਾਉਣ ਨਿਕਲੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਉਸ ਦੀ ਲਾਸ਼ ਪੈਟਰੋਲ ਪੰਪ ਦੇ ਬਾਥਰੂਮ ’ਚ ਪਈ ਮਿਲੀ। ਮ੍ਰਿਤਕ ਹਿੰਮਤ ਸਿੰਘ ਨਗਰ ਦਾ ਰਹਿਣ ਵਾਲਾ ਜਸਮੀਤ ਸਿੰਘ (25) ਹੈ। ਲਾਸ਼ ਦੇਖ ਕੇ ਪੈਟਰੋਲ ਪੰਪ ਦੇ ਕਰਿੰਦੇ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਦੇ ਅਧੀਨ ਚੌਕੀ ਮਰਾਡੋ ਦੀ ਪੁਲਸ ਮੌਕੇ ’ਤੇ ਪੁੱਜੀ। ਲਾਸ਼ ਕਬਜ਼ੇ ਵਿਚ ਲੈ ਕੇ ਪੁਲਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ। ਇਸ ਮਾਮਲੇ ਵਿਚ ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਲੋਕਾਂ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਗਲੋਬਲ ਅਪਰੂਵਲ ਰੇਟਿੰਗ: PM ਮੋਦੀ ਫਿਰ ਬਣੇ ਦੁਨੀਆ ਦੇ ਸਭ ਤੋਂ ਲੋਕਪ੍ਰਿਯ ਨੇਤਾ, ਟੌਪ 5 'ਚੋਂ ਬਾਈਡੇਨ ਤੇ ਸੁਨਕ ਬਾਹਰ

ਜਾਣਕਾਰੀ ਮੁਤਾਬਕ ਜਸਮੀਤ ਦੇ ਪਿਤਾ ਗੁਰਦੀਪ ਸਿੰਘ ਬਾਜਵਾ ਨੇ ਪੁਲਸ ਨੂੰ ਦੱਸਿਆ ਹੈ ਕਿ ਜਸਮੀਨ ਸਿੰਘ ਐਤਵਾਰ ਦੀ ਦੁਪਹਿਰ ਨੂੰ ਘਰੋਂ ਹੇਅਰ ਡਰੈਸਰ ਕੋਲ ਕਟਿੰਗ ਕਰਵਾਉਣ ਲਈ ਘਰੋਂ ਮੋਟਰਸਾਈਕਲ ਲੈ ਕੇ ਨਿਕਲਿਆ ਸੀ ਪਰ ਉਹ ਘਰ ਵਾਪਸ ਨਹੀਂ ਆਇਆ। ਸ਼ਾਮ ਨੂੰ ਉਸ ਨੂੰ ਕਾਲ ਆਈ ਕਿ ਕੈਨਲ ਰੋਡ, ਈਸ਼ਵਰ ਨਗਰ ਸਥਿਤ ਕੇ. ਕੇ. ਪੈਟਰੋਲ ਪੰਪ ਦੇ ਬਾਥਰੂਮ ਵਿਚ ਉਸ ਦੇ ਬੇਟੇ ਜਸਮੀਤ ਦੀ ਲਾਸ਼ ਪਈ ਹੋਈ ਹੈ। ਉਹ ਮੌਕੇ ’ਤੇ ਪੁੱਜਾ ਤਾਂ ਉਸ ਦੇ ਬੇਟੇ ਦੇ ਹੱਥ ’ਚ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਉੱਥੇ ਪੁਲਸ ਨੂੰ ਇਕ ਸੀ. ਸੀ. ਟੀ. ਵੀ. ਫੁਟੇਜ ਮਿਲੀ ਹੈ, ਜਿਸ ਵਿਚ ਇਕ ਪਲਸਰ ’ਤੇ 2 ਨੌਜਵਾਨ ਆਏ ਸੀ, ਜਿਨ੍ਹਾਂ ਨੇ ਉਸ ਨੂੰ ਨਸ਼ਾ ਦਿੱਤਾ ਸੀ। ਫੁਟੇਜ ਪੁਲਸ ਨੇ ਕਬਜ਼ੇ ਵਿਚ ਲੈ ਲਈ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਹੁਣ ਬਾਲਗ ਆਪਣੇ ਕੋਲ ਰੱਖ ਸਕਣਗੇ ਕੋਕੀਨ ਤੇ ਹੈਰੋਈਨ, ਨਹੀਂ ਹੋਵੇਗੀ ਗ੍ਰਿਫ਼ਤਾਰੀ


author

cherry

Content Editor

Related News