ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਜਾਨਵਰਾਂ ਨੇ ਬੁਰੀ ਤਰ੍ਹਾਂ ਨੋਚੀ ਲਾਸ਼

Monday, Aug 10, 2020 - 09:46 AM (IST)

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਜਾਨਵਰਾਂ ਨੇ ਬੁਰੀ ਤਰ੍ਹਾਂ ਨੋਚੀ ਲਾਸ਼

ਬਾਲਿਆਂਵਾਲੀ (ਸ਼ੇਖਰ) : ਸਥਾਨਕ ਨਗਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਨਗਰ ਦੇ ਇਕ 18 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ’ਚ ਡਰੇਨ ਦੀ ਪਟੜੀ ਕੋਲੋਂ ਬਰਾਮਦ ਹੋਈ। ਲਾਸ਼ ਦਾ ਚਿਹਰਾ ਜਾਨਵਰਾਂ ਵਲੋਂ ਬੁਰੀ ਤਰ੍ਹਾਂ ਨੋਚਿਆ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਕੱਪੜਿਆਂ ਤੇ ਮੋਟਰਸਾਈਕਲ ਤੋਂ ਮ੍ਰਿਤਕ ਦੀ ਪਛਾਣ ਕੀਤੀ ਗਈ। ਥਾਣਾ ਬਾਲਿਆਂਵਾਲੀ ਦੇ ਮੁਖੀ ਮਨਜੀਤ ਸਿੰਘ ਨੇ ਕਿਹਾ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਲਾਸ਼ ਭੂੰਦੜ-ਦੌਲਤਪੁਰਾ ਡਰੇਨ ਦੀ ਪਟੜੀ ਤੋਂ ਕੁੱਝ ਦੂਰ ਪਈ ਹੈ।

ਇਹ ਵੀ ਪੜ੍ਹੋ : ਬੱਸੀ ਪਠਾਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਝੋਨੇ ਵਾਲੇ ਖੇਤਾਂ ਨੇੜਿਓਂ ਮਿਲੀ ਲਾਸ਼
ਲੜਕੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਇਹ ਇਤਲਾਹ ਦਿੱਤੀ ਗਈ ਸੀ, ਜਿਸ ਨੂੰ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਾਮਪੁਰਾ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਉਕਤ ਲਾਸ਼ ਹਰਜੀਤ ਸਿੰਘ (18) ਪੁੱਤਰ ਤੇਜਾ ਸਿੰਘ ਵਾਸੀ ਬਾਲਿਆਂਵਾਲੀ ਦੀ ਹੈ ਅਤੇ ਤੇਜਾ ਸਿੰਘ ਦੇ ਦੱਸਣ ਅਨੁਸਾਰ ਉਸ ਦਾ ਲੜਕਾ ਨਸ਼ੇ ਕਰਨ ਦਾ ਆਦੀ ਸੀ ਤੇ 8 ਅਗਸਤ ਦੀ ਸਵੇਰ ਤੋਂ ਮੋਟਰਸਾਈਕਲ ਲੈ ਕੇ ਘਰੋਂ ਚਲਾ ਗਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪਹਿਲੀ ਵਾਰ 'ਕੋਰੋਨਾ' ਦਾ ਵੱਡਾ ਧਮਾਕਾ, ਰਾਜਪਾਲ ਬਦਨੌਰ ਦੀ ਰਿਪੋਰਟ ਵੀ ਆਈ ਸਾਹਮਣੇ

ਉਪਰੰਤ ਉਸ ਦੇ ਘਰ ਵਾਪਸ ਨਾ ਆਉਣ ’ਤੇ ਭਾਲ ਕਰਨ ਵੇਲੇ ਇਸ ਲਾਸ਼ ਦਾ ਪਤਾ ਲੱਗਿਆ। ਪੋਸਟਮਾਰਟਮ ਕਰਵਾਉਣ ਉਪਰੰਤ ਥਾਣਾ ਬਾਲਿਆਂਵਾਲੀ ਦੀ ਪੁਲਸ ਨੇ ਧਾਰਾ-174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਥਾਣਾ ਮੁਖੀ ਮਨਜੀਤ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰ ’ਚ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਲੱਗਦੀ ਹੈ ਪਰ ਅਸਲੀ ਕਾਰਨ ਪੋਸਟਮਾਰਟਮ ਦੀ ਵਿਸਰਾ ਰਿਪੋਰਟ ਤੋਂ ਹੀ ਪਤਾ ਲੱਗੇਗਾ।
ਇਹ ਵੀ ਪੜ੍ਹੋ : ਡੇਰਾਬੱਸੀ 'ਚ ਛਾਪੇਮਾਰੀ ਦੌਰਾਨ ਪੁਲਸ ਹੱਥ ਲੱਗਾ 'ਸਪੀਰਿਟ' ਦਾ ਵੱਡਾ ਜ਼ਖੀਰਾ


author

Babita

Content Editor

Related News