ਖੇਤਾਂ 'ਚ ਕੰਮ ਕਰ ਰਹੇ ਨੌਜਵਾਨ ਦੀ ਦਰਦਨਾਕ ਮੌਤ, ਇਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
Tuesday, Jul 01, 2025 - 11:00 AM (IST)

ਲੋਪੋਕੇ (ਸਤਨਾਮ)- ਪਿੰਡ ਸਿੱਧਵਾ ਵਿਖੇ ਖੇਤਾਂ ’ਚ ਕੰਮ ਕਰ ਰਹੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਸਿੱਧਵਾ ਦੇ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੋਮਲਪ੍ਰੀਤ ਸਿੰਘ (31) ਟਰੈਕਟਰ ਨਾਲ ਖੇਤਾਂ ਵਿਚ ਵਹਾਈ ਕਰ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਇਸ ਦੌਰਾਨ ਅਚਾਨਕ ਰੋਟਾਵੇਟਰ ਵਿੱਚ ਬਿਜਲੀ ਦੀ ਤਾਰ ਆ ਗਈ। ਉਹ ਤਾਰ ਨੂੰ ਪਰੇ ਕਰਨ ਲਈ ਹੇਠਾਂ ਉਤਰਿਆ ਤਾਂ ਉਸ ਨੂੰ ਕਰੰਟ ਲੱਗਾ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੇ ਪੁੱਤਰ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8