ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ
Thursday, Nov 27, 2025 - 09:06 PM (IST)
ਤਲਵਾੜਾ (ਵਰਿੰਦਰ ਪੰਡਤ) : ਤਲਵਾੜਾ ਮੁਕੇਰੀਆਂ ਮਾਰਗ ਤੇ ਅੱਡਾ ਕਮਲੂਹ ਨਜ਼ਦੀਕ ਅੱਜ ਸ਼ਾਮ 6 ਵਜੇ ਦੇ ਕਰੀਬ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਇਆ ਨੌਜਵਾਨ ਪਿੰਡ ਦੱਗਣ ਦਾ ਦੱਸਿਆ ਜਾ ਰਿਹਾ ਹੈ। ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਹੜੇ ਹਾਲਾਤਾਂ 'ਚ ਵਾਪਰਿਆ।
