ਪੈਸਿਆਂ ਦੇ ਲੈਣ-ਦੇਣ ''ਤੇ ਝਗੜੇ ਮਗਰੋਂ ਨੌਜਵਾਨ ਦੀ ਮੌਤ, ਪਰਿਵਾਰ ਨੇ ਰੋਡ ਕੀਤਾ ਜਾਮ
Tuesday, Mar 18, 2025 - 10:19 PM (IST)

ਅੰਮ੍ਰਿਤਸਰ (ਗੁਰਪ੍ਰੀਤ) : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬੀਤੇ ਦਿਨੀਂ ਹੋਏ ਝਗੜੇ ਮਗਰੋਂ ਅੱਜ ਹਸਪਤਾਲ ਦਾਖਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਥਾਣਾ ਬੀ ਡਵਿਜਨ ਦੇ ਸਾਹਮਣੇ ਦੀ ਰੋਡ ਜਾਮ ਕਰ ਦਿੱਤੀ।
ਅਣਪਛਾਤਿਆਂ ਨੇ 'ਆਪ' ਦੇ ਵਰਕਰ ਦੇ ਘਰ ਦੇ ਬਾਹਰ ਚਲਾਈਆਂ ਗੋਲੀਆਂ, ਇਲਾਕੇ 'ਚ ਸਹਿਮ
ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚ ਲੜਾਈ ਹੋਈ ਸੀ। ਇਸ ਦੌਰਾਨ ਇਕ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਤਕਰੀਬਨ 20 ਦਿਨ ਹਸਪਤਾਲ ਜ਼ੇਰੇ ਇਲਾਜ ਮਗਰੋਂ ਨੌਜਵਾਨ ਦੀ ਮੌਤ ਹੋ ਗਈ ਤੇ ਇਸ ਦੇ ਰੋਸ ਵਜੋਂ ਪੀੜਤ ਪਰਿਵਾਰ ਨੇ ਥਾਣੇ ਦੇ ਬਾਹਰ ਰੋਡ ਜਾਮ ਕਰ ਦਿੱਤਾ। ਇਸ ਦੌਰਾਨ ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਲਗਾਤਾਰ ਪੁਲਸ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।
ਪੁਲਸ ਹੱਥ ਲੱਗੀ ਵੱਡੀ ਸਫਲਤਾ! ਐਨਕਾਊਂਟਰ ਦੌਰਾਨ ਲੰਡਾ ਹਰੀਕੇ ਦੇ ਤਿੰਨ ਸਾਥੀ ਕਾਬੂ
ਇਸ ਦੌਰਾਨ ਜਦੋਂ ਏਸੀਪੀ ਮਨਿੰਦਰ ਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੀੜਤ ਨੌਜਵਾਨ ਦਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਪੀੜਤ ਪਰਿਵਾਰ ਦੀ ਮੰਗ ਉੱਤੇ ਧਾਰਾਵਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਮਾਮਲੇ ਦੀ ਪੂਰੀ ਜਾਂਚ ਮਗਰੋਂ ਅੱਗੇ ਕੁਝ ਕਿਹਾ ਜਾ ਸਕਦਾ ਹੈ। ਫਿਲਹਾਲ ਪੁਲਸ ਦੇ ਭਰੋਸੇ ਤੋਂ ਬਾਅਦ ਪੀੜਤ ਪਰਿਵਾਰ ਨੇ ਰਸਤਾ ਛੱਡ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8