ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਬਟਾਲਾ ਵਿਖੇ ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
Sunday, Mar 27, 2022 - 05:32 PM (IST)
ਬਟਾਲਾ (ਜ. ਬ., ਯੋਗੀ, ਅਸ਼ਵਨੀ)- ਪਿੰਡ ਕਾਲਾ ਨੰਗਲ ਵਿਖੇ ਛੱਪੜ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਦੇ ਏ. ਐੱਸ. ਆਈ. ਜਸਪਾਲ ਸਿੰਘ ਅਤੇ ਏ. ਐੱਸ. ਆਈ. ਹੇਮ ਰਾਜ ਨੇ ਦੱਸਿਆ ਕਿ ਹਰਪ੍ਰੀਤ ਸਿੰਘ (18) ਪੁੱਤਰ ਸੁਖਵਿੰਦਰ ਸਿੰਘ ਵਾਸੀ ਕਾਲਾ ਨੰਗਲ ਜੋ ਜਮਾਂਦਰੂ ਤੋਂ ਥੋੜ੍ਹਾ ਸਾਧਰਨ ਸੀ, ਪਿੰਡ ਦੇ ਹੀ ਛੱਪੜ ਦੇ ਕਿਨਾਰੇ ਕ੍ਰਿਕਟ ਖੇਡ ਰਹੇ ਸੀ। ਇਸ ਦੌਰਾਨ ਗੇਂਦ ਛੱਪੜ ਵਿਚ ਡਿੱਗ ਪਈ, ਜਿਸ ਨੂੰ ਕੱਢਣ ਲਈ ਹਰਪ੍ਰੀਤ ਸਿੰਘ ਛੱਪੜ ਅੰਦਰ ਗਿਆ ਤਾਂ ਉਹ ਡੁੱਬ ਗਿਆ।
ਇਹ ਵੀ ਪੜ੍ਹੋ: ਜਲੰਧਰ ’ਚ ਅੱਧੀ ਸਰਕਾਰ 'ਆਪ' ਦੀ ਤੇ ਅੱਧੀ ਕਾਂਗਰਸ ਦੀ, ਕਹਿਣਾ ਮੰਨਣ ਲਈ ਦੁਵਿਧਾ ’ਚ ਨਿਗਮ ਦੇ ਅਧਿਕਾਰੀ
ਇਸ ਬਾਰੇ ਜਦੋਂ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੇ ਮੁੰਡੇ ਨੂੰ ਭਾਰੀ ਜੱਦੋ-ਜਹਿਦ ਤੋਂ ਬਾਅਦ ਛੱਪੜ ’ਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਕਤ ਪੁਲਸ ਅਧਿਕਾਰੀਆਂ ਨੇ ਹੋਰ ਦੱਸਿਆ ਕਿ ਉਪਰੋਕਤ ਮਾਮਲੇ ਸਬੰਧੀ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਸੀ. ਆਰ. ਪੀ. ਸੀ. ਦੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਦੀ ਕਾਂਗਰਸ ਨੂੰ ਦੋ-ਟੁੱਕ, ਦਿੱਲੀ ’ਚ ਵਿਧਾਇਕ ਨੂੰ ਤਨਖ਼ਾਹ 12,000, ਭੱਤੇ ਮਿਲਾ ਕੇ 54,000 ਮਿਲਦੈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ