ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ ਟ੍ਰੇਨ ਦੇ ਹੇਠਾਂ ਆਏ ਨੌਜਵਾਨ ਦੀ ਮੌਤ
Saturday, Sep 06, 2025 - 01:35 AM (IST)

ਜਲੰਧਰ (ਮਹੇਸ਼) – ਰੇਲਵੇ ਸਟੇਸ਼ਨ ਜਲੰਧਰ ਕੈਂਟ ਤੋਂ ਜਲੰਧਰ ਸ਼ਹਿਰ ਸਾਈਡ ਆਊਟਰ ਸਿਗਨਲ ਕੋਲ ਰਾਮਾ ਮੰਡੀ ਪੁਲ ਦੇ ਹੇਠਾਂ ਲਾਈਨਾਂ ਕ੍ਰਾਸ ਕਰ ਰਿਹਾ ਇਕ ਵਿਅਕਤੀ ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ ਟ੍ਰੇਨ ਦੇ ਹੇਠਾਂ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਜੀ. ਆਰ. ਪੀ. ਚੌਕੀ ਜਲੰਧਰ ਕੈਂਟ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਬੁਰੀ ਤਰ੍ਹਾਂ ਕੁਚਲੇ ਗਏ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।
ਪੁਲਸ ਨੇ ਪਛਾਣ ਲਈ ਲਾਸ਼ ਨੂੰ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ। 72 ਘੰਟਿਆਂ ਬਾਅਦ ਪੁਲਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਦੀ ਉਮਰ 28 ਤੋਂ 30 ਸਾਲ ਦੇ ਵਿਚਕਾਰ ਲੱਗਦੀ ਹੈ। ਉਸ ਦੀਆਂ ਬਾਂਹਾਂ ’ਤੇ 3 ਸਟਾਰ ਅਤੇ ਟੈਟੂ ਬਣੇ ਹੋਏ ਹਨ।