ਟ੍ਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਰਿਟਾਇਰ ਕਰਮਚਾਰੀਆਂ ‘ਤੇ ਲਾਏ ਇਲਜ਼ਾਮ
Thursday, Mar 19, 2026 - 04:43 PM (IST)
ਤਰਨਤਾਰਨ (ਸੰਦੀਪ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ 29 ਸਾਲਾ ਨੌਜਵਾਨ ਧਰਮਵੀਰ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਧਰਮਵੀਰ ਸਿੰਘ ਨੂੰ ਕਿਸੇ ਕੰਮ ਲਈ ਬਿਜਲੀ ਦੇ ਟ੍ਰਾਂਸਫਾਰਮਰ ‘ਤੇ ਚੜ੍ਹਾਇਆ ਗਿਆ ਸੀ, ਜਿੱਥੇ ਅਚਾਨਕ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਕੁਝ ਰਿਟਾਇਰ ਬਿਜਲੀ ਕਰਮਚਾਰੀਆਂ ਨੇ ਬਿਨਾਂ ਕਿਸੇ ਅਧਿਕਾਰਤ ਪਰਮਿਟ ਦੇ ਨੌਜਵਾਨ ਨੂੰ ਟ੍ਰਾਂਸਫਾਰਮਰ ‘ਤੇ ਚੜ੍ਹਾਇਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪਰਿਵਾਰ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
