ਵਾਈ ਫਾਈ ਟਾਵਰ ਡਿੱਗਣ ਕਾਰਨ ਨੌਜਵਾਨ ਦੀ ਮੌਤ
Sunday, Jul 13, 2025 - 09:10 PM (IST)

ਪਟਿਆਲਾ (ਬਲਜਿੰਦਰ)- ਥਾਣਾ ਬਖਸ਼ੀਵਾਲਾ ਦੇ ਅਧੀਨ ਪੈਂਦੇ ਪਿੰਡ ਸਿੱਧੂਵਾਲ ਦੀ ਚਰਚ ’ਚ ਲੱਗੇ ਵਾਈ ਫਾਈ ਟਾਵਰ ਦੇ ਝੱਖੜ ਆਉਣ ਕਾਰਨ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਈ ਗਈ।
ਇਸ ਸਬੰਧੀ ਥਾਣਾ ਬਖਸ਼ੀਵਾਲਾ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਇਕਦਮ ਸ਼ੁਰੂ ਹੋਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਉਪਰੋਕਤ ਚਰਚ ’ਚ ਲੱਗਿਆ ਵਾਈ ਫਾਈ ਦਾ ਟਾਵਰ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ’ਚ ਰਜਿੰਦਰ ਸਿੰਘ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਉਨ੍ਹਾ ਦੱਸਿਆ ਹਾਦਸਾ ਵਾਪਰਨ ਤੋਂ ਤੁਰੰਤ ਬਾਅਦ ਰਜਿੰਦਰ ਸਿੰਘ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e