ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਸਾਲ ਪਹਿਲਾਂ ਹੋਇਆ ਸੀ ਵਿਆਹ

Thursday, Feb 02, 2023 - 06:04 PM (IST)

ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਸਾਲ ਪਹਿਲਾਂ ਹੋਇਆ ਸੀ ਵਿਆਹ

ਗੁਰੂ ਕਾ ਬਾਗ (ਭੱਟੀ) : ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁਜਰਾਂ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ (23 ਸਾਲ) ਪੁੱਤਰ ਸਤਪਾਲ ਸਿੰਘ ਪਿੰਡ ਕੋਟਲਾ ਗੁੱਜਰਾਂ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਸੱਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਦਰਜੀਤ ਸਿੰਘ ਅੱਜ ਸਵੇਰੇ ਬਾਹਰੋਂ ਨਸ਼ਾ ਕਰਕੇ ਘਰ ਆਇਆ ਤੇ ਇੱਕ ਦਮ ਡਿੱਗ ਗਿਆ ਜਿਸ ਉਪਰੰਤ ਉਸ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਇੰਦਰਜੀਤ ਸਿੰਘ ਉਸ ਦਾ ਇੱਕਲੋਤਾ ਪੁੱਤਰ ਸੀ ਤੇ ਜਿਸਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਪਿਛਲੇ ਕੁਝ ਸਮੇਂ ਤੋਂ ਨਸ਼ਿਆਂ ਦਾ ਆਦੀ ਹੋ ਗਿਆ ਸੀ ਜਿਸ ਨੂੰ ਕਈ ਵਾਰ ਸਮਝਾਇਆ ਕੇ ਉਹ ਨਸ਼ੇ ਨਾ ਕਰੇ ਪਰ ਉਹ ਨਹੀਂ ਟਲਿਆ ਤੇ ਆਖਿਰ ਨਸ਼ੇ ਨੇ ਹੀ ਉਸ ਦੀ ਜਾਨ ਲੈ ਲਈ।


author

Mandeep Singh

Content Editor

Related News