ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਘਰ, ਨੌਜਵਾਨ ਦੀ ਮੌਤ

Monday, Sep 14, 2026 - 10:51 AM (IST)

ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਘਰ, ਨੌਜਵਾਨ ਦੀ ਮੌਤ

ਪੱਟੀ(ਸੋਢੀ)- ਪੱਟੀ ਤਹਿਸੀਲ ਅਧੀਨ ਆਉਂਦੇ ਪਿੰਡ ਘਰਿਆਲਾ ਵਿਚ ਕਰੀਬ 30 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਉਰਫ਼ ਜੱਜ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਘੜਿਆਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਰਾਤ ਸਮੇਂ ਨਸ਼ਾ ਕਰਕੇ ਘਰ ਆਇਆ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਕਿ ਪਿੰਡ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਵਿਚ ਨਸ਼ੇ ਦੀ ਵਿਕਰੀ ’ਤੇ ਕੋਈ ਰੋਕ-ਟੋਕ ਨਹੀਂ ਹੈ ਅਤੇ ਛੋਟੇ ਬੱਚਿਆਂ ਤੋਂ ਲੈ ਕੇ ਵੱਡੇ ਲੋਕਾਂ ਤੱਕ ਨਸ਼ਾ ਵੇਚਣ ਦੇ ਧੰਦੇ ਵਿਚ ਲੱਗੇ ਹੋਏ ਹਨ। ਪਰਿਵਾਰ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦਾ ਇੱਕ ਜੀਅ ਨਸ਼ੇ ਦੀ ਲਪੇਟ ਵਿਚ ਆ ਕੇ ਦੁਨੀਆ ਤੋਂ ਚਲਾ ਗਿਆ ਹਾਲਾਂਕਿ ਇਸ ਮਾਮਲੇ ਵਿਚ ਪਰਿਵਾਰ ਵੱਲੋਂ ਕਿਸੇ ਵੀ ਵਿਅਕਤੀ ਦਾ ਨਾਮ ਲੈ ਕੇ ਨਸ਼ਾ ਵੇਚਣ ਦਾ ਦੋਸ਼ ਨਹੀਂ ਲਗਾਇਆ ਗਿਆ ਹੈ। ਪਰਿਵਾਰ ਨੇ ਸਿਰਫ਼ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ-ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ

ਇਸ ਸਬੰਧੀ ਚੌਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਨੌਜਵਾਨ ਦੀ ਮੌਤ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਸੀ, ਪਰ ਇਹ ਸੂਚਨਾ ਅੰਤਿਮ ਸੰਸਕਾਰ ਕੀਤੇ ਜਾਣ ਤੋਂ ਬਾਅਦ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੁਖਪਾਲ ਸਿੰਘ ਦੇ ਸਹੁਰਾ ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ ਵਿਚ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਣ ਦੀ ਗੱਲ ਕਹੀ ਗਈ ਹੈ। ਪਰਿਵਾਰ ਨੇ ਕਿਸੇ ਵਿਅਕਤੀ ਦਾ ਨਾਮ ਨਹੀਂ ਲਿਆ ਅਤੇ ਨਾ ਹੀ ਕਿਸੇ ਖਾਸ ਵਿਅਕਤੀ ’ਤੇ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਚੌਕੀ ਇੰਚਾਰਜ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੋ ਵੀ ਬਣਦੀ ਉਚਿਤ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਪੰਜਾਬ ਪੁਲਸ ਪਹਿਲਾਂ ਤੋਂ ਹੀ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ੇ ਦੇ ਕਾਰੋਬਾਰ ’ਤੇ ਰੋਕ ਲਗਾਉਣ ਲਈ ਪੁਲਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News