ਜਵਾਨ ਪੁੱਤ ਨੂੰ ਲਾਸ਼ ਬਣਿਆ ਦੇਖ ਧਾਹਾਂ ਮਾਰ ਰੋਇਆ ਪਰਿਵਾਰ, ਕੰਮ 'ਤੇ ਗਏ ਨਾਲ ਵਾਪਰ ਗਿਆ ਭਾਣਾ
Wednesday, Oct 11, 2023 - 05:04 PM (IST)
ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਨਜ਼ਦੀਕੀ ਪਿੰਡ ਹਰਸੀਆਂ ਦੇ ਰਹਿਣ ਵਾਲੇ ਬਲਦੇਵ ਸਿੰਘ (22) ਨਾਂ ਦੇ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਪਰਿਵਾਰ ਵਲੋਂ ਤੁਰੰਤ ਬਲਦੇਵ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਜਵਾਨ ਪੁੱਤ ਨੂੰ ਲਾਸ਼ ਬਣਿਆ ਦੇਖ ਕੇ ਪਰਿਵਾਰ ਦੇ ਹੂੰਝ ਥੰਮਣ ਦਾ ਨਾਂ ਨਹੀਂ ਲੈ ਰਹੇ।
ਇਹ ਵੀ ਪੜ੍ਹੋ : CM ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ 'ਚ ਜਾਣ ਤੋਂ ਸੁਨੀਲ ਜਾਖੜ ਦਾ ਇਨਕਾਰ, ਪੜ੍ਹੋ ਪੂਰੀ ਖ਼ਬਰ
ਮ੍ਰਿਤਕ ਨੌਜਵਾਨ ਬਲਦੇਵ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਅਤੇ ਦੋਸਤ ਵਰਿਆਮ ਸਿੰਘ ਨੇ ਦੱਸਿਆ ਕਿ ਬਲਦੇਵ ਆਪਣੇ ਘਰੋਂ ਮਜ਼ਦੂਰੀ ਕਰਨ ਲਈ ਬਟਾਲਾ ਲਈ ਨਿਕਲਿਆ ਸੀ। ਇੱਥੇ ਉਹ ਨਵੀਂ ਬਣ ਰਹੀ ਬਿਲਡਿੰਗ 'ਚ ਕੰਮ ਕਰ ਰਿਹਾ ਸੀ ਕਿ ਅਚਾਨਕ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਬਲਦੇਵ ਬੇਹੋਸ਼ ਹੋ ਗਿਆ। ਜਦੋਂ ਉਸਨੂੰ ਸਿਵਲ ਹਸਪਤਾਲ ਬਟਾਲਾ ਇਲਾਜ ਲਈ ਲਿਆਂਦਾ ਗਿਆ ਤਾਂ ਡਾਕਟਰ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮਨਜੀਤ ਸਿੰਘ ਮਦਨੀਪੁਰ ਨੂੰ ਲਾਇਆ ਪਾਇਲ ਵਿਧਾਨ ਸਭਾ ਹਲਕੇ ਦਾ ਇੰਚਾਰਜ
ਮ੍ਰਿਤਕ ਬਲਦੇਵ ਸਿੰਘ ਅਜੇ ਕੁਆਰਾ ਸੀ ਅਤੇ ਪਰਿਵਾਰ ਦੇ ਪਾਲਣ-ਪੋਸ਼ਣ ਲਈ ਮਜ਼ਦੂਰੀ ਦਾ ਕੰਮ ਕਰਦਾ ਸੀ। ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਡਾਕਟਰ ਸਵਾਤੀ ਨੇ ਦੱਸਿਆ ਕਿ ਬਲਦੇਵ ਸਿੰਘ ਨੂੰ ਇਲਾਜ ਲਈ ਪਰਿਵਾਰ ਵਲੋਂ ਲਿਆਂਦਾ ਗਿਆ ਸੀ ਪਰ ਉਕਤ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8