ਬਿਜਲੀ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Thursday, Aug 22, 2024 - 06:33 PM (IST)

ਬਿਜਲੀ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਖਾਲੜਾ(ਚਾਨਣ)-ਸਥਾਨਕ ਕਸਬਾ ਖਾਲੜਾ ਤੋਂ ਥੋੜੀ ਹੀ ਦੂਰ ਪੈਂਦੇ ਪਿੰਡ ਡੱਲ ਵਿਖੇ ਇਕ ਦੁਖਦਾਇਕ ਘਟਨਾ ਸਾਹਮਣੇ ਆਈ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਗੁਰਪਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਡੱਲ ਜੋ ਕਿ ਪ੍ਰਾਈਵੇਟ ਬਿਜਲੀ ਦਾ ਕੰਮ ਕਰਨ ਲਈ ਠੇਕੇਦਾਰ ਨਾਲ ਰਾਜਸਥਾਨ ਗਿਆ ਹੋਇਆ ਸੀ ਤੇ ਉਥੇ ਉਸ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ- ਫ਼ਿਲਮ ‘ਐਮਰਜੈਂਸੀ’ ’ਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ ਸਖ਼ਤ ਨੋਟਿਸ

ਇਸ ਮੌਕੇ ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਠੇਕੇਦਾਰ ਨਾਲ ਉਥੇ ਕੰਮ ਕਰਨ ਵਾਸਤੇ ਗਏ ਸੀ। ਗੁਰਸੇਵਕ ਸਿੰਘ ਨੇ ਦੱਸਿਆ ਕਿ ਗੁਰਪਿੰਦਰ ਸਿੰਘ ਜਦੋਂ ਟਰਾਂਸਫਾਰਮਰ ਉਪਰ ਕੰਮ ਕਰਨ ਲਈ ਚੜਿਆ ਤਾਂ ਉਸ ਨੂੰ ਕਰੰਟ ਦਾ ਝਟਕਾ ਲੱਗਾ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੁਰਪਿੰਦਰ ਦੀ ਲਾਸ਼ ਨੂੰ ਅੱਜ ਪਿੰਡ ਡੱਲ ਲਿਆ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਿੱਛੇ ਦੋ ਭੈਣਾਂ, ਇਕ ਭਰਾ ਅਤੇ ਬਜ਼ੁਰਗ ਬਾਪ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News