ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Sunday, Nov 10, 2024 - 11:38 AM (IST)

ਫਿਰੋਜ਼ਪੁਰ (ਕੁਮਾਰ) : ਅੱਜ ਫਿਰੋਜ਼ਪੁਰ ਦੇ ਪਿੰਡ ਬੱਗਾ ਜੀਆ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਘਰ ਵਿਚ ਬਿਜਲੀ ਠੀਕ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਕਰੰਟ ਲੱਗ ਗਿਆ।
ਉਸ ਨੂੰ ਪਰਿਵਾਰ ਵਲੋਂ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਲੋਕਾਂ ਨੇ ਦੱਸਿਆ ਕਿ ਇਸ ਨੌਜਵਾਨ ਦਾ ਪਰਿਵਾਰ ਬਹੁਤ ਗਰੀਬ ਸੀ ਅਤੇ ਮ੍ਰਿਤਕ ਨੌਜਵਾਨ ਮਿਹਨਤ-ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਲੋਕਾਂ ਨੇ ਸਰਕਾਰ ਅਤੇ ਫਿਰੋਜ਼ਪੁਰ ਪ੍ਰਸ਼ਾਸਨ ਤੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ।