ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਨੌਜਵਾਨ, ਇੰਝ ਆਏਗੀ ਮੌਤ ਸੋਚਿਆ ਨਹੀਂ ਸੀ
Monday, Jun 12, 2023 - 04:28 AM (IST)
ਫਤਿਹਗੜ੍ਹ ਸਾਹਿਬ (ਬਿਪਨ) : ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਪਿੰਡ ਚੋਲਟੀ ਖੇੜੀ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਤੇ ਦੂਜਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਚਾਚਾ ਕੇਸਰ ਸਿੰਘ ਨੇ ਦੱਸਿਆ ਕਿ ਸ਼ਾਹਬਾਜ ਸਿੰਘ ਤੇ ਦੂਜਾ ਨੌਜਵਾਨ ਕਰਨ ਆਪਣੇ ਘਰ ਵੱਲ ਲੋਹੇ ਦੀ ਪੌੜੀ ਲੈ ਕੇ ਆ ਰਹੇ ਸਨ, ਗਲੀ 'ਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਨਾਲ ਲੋਹੇ ਦੀ ਪੌੜੀ ਲੱਗਣ ਕਾਰਨ ਉਸ ਵਿੱਚ ਕਰੰਟ ਆ ਗਿਆ, ਜਿਸ ਨਾਲ ਸ਼ਾਹਬਾਜ਼ ਦੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ : ਮਸ਼ਹੂਰ ਅਦਾਕਾਰ ਤੇ ਨਿਰਮਾਤਾ ਮੰਗਲ ਢਿੱਲੋਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਕੱਸਣ ਲਈ ਲਿਖਤੀ ਸ਼ਿਕਾਇਤ ਬਿਜਲੀ ਬੋਰਡ ਦੇ ਸਬ-ਡਵੀਜ਼ਨ ਸਰਾਏ ਬੰਜਾਰਾ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਸੀ ਪਰ ਤਾਰਾਂ ਨਹੀਂ ਕੱਸੀਆਂ ਗਈਆਂ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਾਪ੍ਰਵਾਹੀ ਕਾਰਨ ਉਸ ਦੇ ਭਤੀਜੇ ਦੀ ਮੌਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਲਾਪ੍ਰਵਾਹੀ ਵਰਤਣ ਵਾਲੇ ਬਿਜਲੀ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਸ਼ਾਹਬਾਜ਼ ਸਿੰਘ ਨੇ 15 ਜੂਨ ਨੂੰ ਅਮਰੀਕਾ ਜਾਣਾ ਸੀ। ਇਸ ਮੰਦਭਾਗੀ ਘਟਨਾ ਵਾਪਰਨ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।