ਅਣਹੋਣੀ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

07/01/2024 11:03:57 AM

ਚੋਹਲਾ ਸਾਹਿਬ (ਜ.ਬ)-ਥਾਣਾ ਚੋਹਲਾ ਸਾਹਿਬ ਦੇ ਅਧੀਨ ਆਉਂਦੇ ਪਿੰਡ ਕਾਹਲਵਾਂ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਰਾਜ ਸਿੰਘ ਪੁੱਤਰ ਸਰਜੀਤ ਸਿੰਘ ਵਾਸੀ ਕਾਹਲਵਾਂ ਜੋ ਕਿ ਖੇਤਾਂ ’ਚ ਲੱਗੀ ਮੱਛੀ ਮੋਟਰ ਨੂੰ ਛੱਡਣ ਵਾਸਤੇ ਗਿਆ ਤਾਂ ਉਸਦਾ ਹੱਥ ਕਰੰਟ ਵਾਲੀ ਤਾਰ ਨੂੰ ਲੱਗਣ ਕਾਰਨ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਚੋਹਲਾ ਸਾਹਿਬ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ।

 ਇਹ ਵੀ ਪੜ੍ਹੋ-ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੀ ਸੰਗਤ ਲਈ ਖ਼ਾਸ ਖ਼ਬਰ, SGPC ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ

ਇਸ ਮੌਕੇ ਸਰਪੰਚ ਦਿਲਬਾਗ ਸਿੰਘ ਕਾਹਲਵਾਂ ਨੇ ਦੱਸਿਆ ਕਿ ਬਲਰਾਜ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਕਿ ਖੇਤੀਬਾੜੀ ਦੇ ਨਾਲ ਫੋਟੋਗ੍ਰਾਫੀ ਦਾ ਵੀ ਕੰਮ ਕਰਦਾ ਸੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਬਲਰਾਜ ਸਿੰਘ ਦੀ ਬਾਡੀ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਪਿੰਡ ਕਾਹਲਵਾਂ ਵਿਖੇ ਕਰ ਦਿੱਤਾ ਗਿਆ।

 ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਅੱਗੇ ਪੇਸ਼ ਨਹੀਂ ਹੋਈ ਯੋਗਾ ਗਰਲ, ਮੁੜ ਨੋਟਿਸ ਭੇਜਣ ਦੀ ਤਿਆਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News