ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
Sunday, Jul 06, 2025 - 11:03 AM (IST)

ਕੱਥੂਨੰਗਲ (ਰਾਜਬੀਰ)- ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਮਾਨ ਦੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਮੁਤਾਬਕ ਗੱਜਣ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਮਾਨ ਜੋ ਆਪਣੇ ਖੇਤਾਂ ਨੂੰ ਪਾਣੀ ਲਗਾਉਣ ਲਈ ਗਿਆ ਹੋਇਆ ਸੀ ਅਤੇ ਉਕਤ ਨੌਜਵਾਨ ਦੇ ਘਰ ਨਾ ਆਉਣ ਕਰ ਕੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਵਾਰ-ਵਾਰ ਫੋਨ ਕੀਤਾ ਗਿਆ। ਨੌਜਵਾਨ ਨੇ ਫੋਨ ਨਹੀਂ ਚੁੱਕਿਆ ਅਤੇ ਜਦ ਖੇਤਾਂ ਵਿਚ ਜਾ ਕੇ ਵੇਖਿਆ ਤਾਂ ਕਰੰਟ ਲੱਗਣ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਜਿਸ ਉਪਰ ਬਿਜਲੀ ਦੀ ਤਾਰ ਡਿੱਗੀ ਹੋਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8