ਗੁਰਦੁਆਰਾ ਸਾਹਿਬ ਵਿਖੇ ਸੇਵਾ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Sunday, Mar 31, 2024 - 06:40 PM (IST)

ਗੁਰਦੁਆਰਾ ਸਾਹਿਬ ਵਿਖੇ ਸੇਵਾ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਭਿੱਖੀਵਿੰਡ (ਸੁਖਚੈਨ, ਅਮਨ)- ਪੁਲਸ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਰਾਜੋਕੇ ਵਿਖੇ ਨੌਜਵਾਨ ਸਾਜਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਦੀ ਗੁਰਦੁਆਰਾ ਬਾਬਾ ਜਾਹਰ ਪੀਰ ਵਿਖੇ ਸੇਵਾ ਦੌਰਾਨ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਜੋੜ ਮੇਲੇ ਦੀਆਂ ਤਿਆਰੀਆਂ ਦੇ ਸੰਬੰਧ ’ਚ ਗੁਰਦੁਆਰੇ ਅੰਦਰ ਨੌਜਵਾਨਾਂ ਵੱਲੋਂ ਸੇਵਾ ਕੀਤੀ ਜਾ ਰਹੀ ਸੀ ਤਾਂ ਅਚਾਨਕ ਨੇੜੇ ਤੋਂ ਲੰਘਦੀ 11 ਕੇ. ਵੀ. ਤਾਰ ਜੋ ਕਿ ਬਹੁਤ ਹੀ ਨੀਵੀਂ ਸੀ ਨਾਲ ਕਰੰਟ ਪੈਣ ਨਾਲ ਸਾਜਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਨੀਵੀਂ ਲਾਈਨ ਬਾਰੇ ਜਾਣਕਾਰੀ ਦਿੱਤੀ ਗਈ ਸੀ ਪਰ ਕਿਸੇ ਵੀ ਮੁਲਾਜ਼ਮ ਨੇ ਤਾਰ ਨੂੰ ਉੱਚਾ ਨਹੀਂ ਕੀਤਾ ਅਤੇ ਤਾਂ ਹੀ ਅੱਜ ਇਹ ਅਣਹੋਣੀ ਵਾਪਰ ਗਈ ।

ਇਹ ਵੀ ਪੜ੍ਹੋ : ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News