ਪਟਿਆਲਾ ''ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ
Wednesday, Sep 09, 2026 - 10:23 AM (IST)
ਪਟਿਆਲਾ (ਸੁਖਮੀਤ) : ਪਟਿਆਲਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗੋਪਾਲ ਕਾਲੋਨੀ 'ਚ 11 ਕਿੱਲੋਵਾਟ ਦੀਆਂ ਬਿਜਲੀ ਦੀਆਂ ਤਾਰਾਂ ’ਤੇ ਕੰਮ ਕਰ ਰਹੇ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਹਾਦਸੇ ਦੀ ਇੱਕ ਖ਼ੌਫ਼ਨਾਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਨੌਜਵਾਨ ਬਿਜਲੀ ਦੀਆਂ ਤਾਰਾਂ ਨਾਲ ਲਟਕਦਾ ਹੋਇਆ ਨਜ਼ਰ ਆ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ ਵਜੋਂ ਹੋਈ ਹੈ, ਜੋ ਸਲੇਮਪੁਰ ਖਾਦਰ, ਜ਼ਿਲ੍ਹਾ ਬਿਜਨੌਰ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਰਾਹੁਲ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਪਟਿਆਲਾ 'ਚ ਕੰਮ ਕਰ ਰਿਹਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜਿਸ ਕੰਪਨੀ 'ਚ ਰਾਹੁਲ ਕੰਮ ਕਰਦਾ ਸੀ, ਉੱਥੇ ਉਸ ਨੂੰ ਲੋੜੀਂਦੇ ਸੁਰੱਖਿਆ ਉਪਕਰਣ ਮੁਹੱਈਆ ਨਹੀਂ ਕਰਵਾਏ ਗਏ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
ਪਰਿਵਾਰ ਦਾ ਦੋਸ਼ ਹੈ ਕਿ ਠੇਕੇਦਾਰ ਦੀ ਕਥਿਤ ਅਣਗਹਿਲੀ ਕਾਰਨ ਹੀ ਰਾਹੁਲ ਨੂੰ ਆਪਣੀ ਜਾਨ ਗੁਆਉਣੀ ਪਈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਆਪਣੇ ਪਿੱਛੇ ਤਿੰਨ ਬੱਚਿਆਂ ਨੂੰ ਛੱਡ ਗਿਆ ਹੈ। ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ 'ਚ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਗਿਆ। ਉੱਧਰ, ਠੇਕੇਦਾਰ ਰੌਣਕ ਨੇ ਆਪਣੇ 'ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਠੇਕੇਦਾਰ ਦਾ ਕਹਿਣਾ ਹੈ ਕਿ ਇਸ ਹਾਦਸੇ 'ਚ ਉਸ ਦੀ ਕੋਈ ਗਲਤੀ ਨਹੀਂ ਹੈ ਅਤੇ ਨੌਜਵਾਨ ਦੀ ਮੌਤ ਜਨਰੇਟਰ ਦੇ ਕਰੰਟ ਕਾਰਨ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ ਟਰਾਂਸਫਾਰਮਰ ਤੇ ਗਰਿੱਡ
ਇਸ ਪੂਰੇ ਮਾਮਲੇ ਨੂੰ ਲੈ ਕੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ.ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ ਵੱਲੋਂ ਪੁਲਸ ਨੂੰ ਇਸ ਮਾਮਲੇ ਸਬੰਧੀ ਰੁੱਕਾ ਮਿਲਿਆ ਸੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਣ ਇਸ ਮਾਮਲੇ ਵਿੱਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਨੌਜਵਾਨ 11 ਕਿੱਲੋਵਾਟ ਦੀਆਂ ਤਾਰਾਂ ’ਤੇ ਕੰਮ ਕਰ ਰਿਹਾ ਸੀ ਤਾਂ ਉਸ ਦੀ ਸੁਰੱਖਿਆ ਲਈ ਕਿਹੜੇ ਇੰਤਜ਼ਾਮ ਕੀਤੇ ਗਏ ਸਨ? ਕੀ ਕੰਮ ਕਰਵਾਉਣ ਤੋਂ ਪਹਿਲਾਂ ਬਿਜਲੀ ਸਪਲਾਈ ਬੰਦ ਕਰਵਾਈ ਗਈ ਸੀ? ਇਸ ਦਰਦਨਾਕ ਹਾਦਸੇ ਲਈ ਆਖ਼ਰ ਜ਼ਿੰਮੇਵਾਰ ਕੌਣ ਹੈ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
