ਹਾਈ ਵੋਲਟੇਜ ਤਾਰਾਂ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਇਆ ਇਹ ਇਲਜ਼ਾਮ

09/27/2023 2:51:05 AM

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਡੇਰਾ ਬਾਬਾ ਨਾਨਕ 'ਚ ਪੈਂਦੇ ਪਿੰਡ ਪੱਡਾ ਦੇ 35 ਸਾਲਾ ਨੌਜਵਾਨ ਸ਼ੌਕਤ ਮਸੀਹ ਦੀ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਆਉਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਕਰੰਟ ਲੱਗਣ ਤੋਂ ਬਾਅਦ ਪਰਿਵਾਰ ਨੌਜਵਾਨ ਨੂੰ ਮਿੱਟੀ 'ਚ ਦੱਬ ਟੋਟਕਾ ਕਰਦਾ ਰਿਹਾ ਹੈ ਪਰ ਅਖੀਰ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੈਨੇਡਾ ’ਚ ਖਾਲਿਸਤਾਨੀਆਂ ਦਾ ਭਾਰਤੀ ਦੂਤਘਰ ਦੇ ਸਾਹਮਣੇ ਪ੍ਰਦਰਸ਼ਨ, ਤਿਰੰਗੇ ਦਾ ਵੀ ਕੀਤਾ ਅਪਮਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਲੱਖਾ ਮਸੀਹ ਅਤੇ ਉਸ ਦੇ ਨਾਲ ਕੰਮ ਕਰਦੇ ਨੌਜਵਾਨਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਮਿਹਨਤ-ਮਜ਼ਦੂਰੀ ਕਰਨ ਲਈ ਘਰੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਕਾਹਲਾਵਾਲੀ ਵਿਖੇ ਬਣ ਰਹੇ ਨੈਸ਼ਨਲ ਹਾਈਵੇ 'ਤੇ ਦੁਕਾਨਾਂ ਦਾ ਲੈਂਟਰ ਤੋੜ ਰਹੇ ਸਨ ਤਾਂ ਅਚਾਨਕ ਲੈਂਟਰ ਦਾ ਸਰੀਆ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨਾਲ ਜਾ ਲੱਗਾ, ਜਿਸ ਨਾਲ ਉਕਤ ਨੌਜਵਾਨ ਇਨ੍ਹਾਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਬੇਹੋਸ਼ ਹੋ ਗਿਆ।

ਇਹ ਵੀ ਪੜ੍ਹੋ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਭਜਨ ਗਾਇਕ ਕਨ੍ਹੱਈਆ ਮਿੱਤਲ ਖ਼ਿਲਾਫ਼ ਕੇਸ ਦਰਜ

ਮ੍ਰਿਤਕ ਨਾਲ ਕੰਮ ਕਰਦੇ ਨੌਜਵਾਨਾਂ ਨੇ ਦੱਸਿਆ ਕਿ ਉਸ ਨੂੰ ਤੁਰੰਤ ਮਿੱਟੀ ਵਿੱਚ ਦੱਬ ਕੇ ਤਲੀਆਂ ਵਗੈਰਾ ਝੱਸੀਆਂ ਗਈਆਂ ਪਰ ਉਸ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਉਸ ਨੂੰ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬਿਨਾਂ ਦਾਖਲ ਕੀਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵੱਲੋਂ ਦੁੱਖ ਨਾ ਸਹਾਰਦਿਆਂ ਉਸ ਨੂੰ ਆਪਣੇ ਘਰ ਵਿੱਚ ਮਿੱਟੀ 'ਚ ਦੱਬ ਕੇ ਕਰੀਬ 2-ਢਾਈ ਘੰਟੇ ਉਸ ਦੀਆਂ ਤਲੀਆਂ ਝੱਸੀਆਂ ਗਈਆਂ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਇਹ ਵੀ ਪੜ੍ਹੋ : ਸਿਵਲ ਹਸਪਤਾਲ 'ਚੋਂ ਪੁਲਸ ਦੀ ਗੱਡੀ ਲੈ ਕੇ ਫਰਾਰ ਹੋਇਆ ਮੁਲਜ਼ਮ, ਮੈਡੀਕਲ ਕਰਵਾਉਣ ਲਿਆਈ ਸੀ ਪੁਲਸ

ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਦੁਕਾਨਾਂ ਦੇ ਮਾਲਕ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਉਸ ਦੀ ਲਾਪ੍ਰਵਾਹੀ ਨਾਲ ਇਹ ਹਾਦਸਾ ਵਾਪਰਿਆ ਹੈ, ਜੇਕਰ ਇਹ ਦੁਕਾਨਾਂ ਢਾਹੁਣ ਤੋਂ ਪਹਿਲਾਂ ਦੁਕਾਨਾਂ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਦਾ ਪਰਮਿਟ ਲਿਆ ਹੁੰਦਾ ਤਾਂ ਅੱਜ ਇਹ ਹਾਦਸਾ ਨਹੀਂ ਵਾਪਰਨਾ ਸੀ। ਮ੍ਰਿਤਕ ਨੌਜਵਾਨ ਆਪਣੇ ਪਿੱਛੇ 2 ਛੋਟੇ ਬੱਚੇ, ਪਤਨੀ ਅਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਉਧਰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News