ਝਬਾਲ ’ਚ ਨਸ਼ੇ ਨੇ ਉਜਾੜਿਆ ਘਰ, ਚਿੱਟੇ ਦੀ ਓਵਰਡੋਜ਼ ਲੈਣ ਨਾਲ ਨੌਜਵਾਨ ਦੀ ਮੌਤ

Thursday, Sep 01, 2022 - 10:13 AM (IST)

ਝਬਾਲ ’ਚ ਨਸ਼ੇ ਨੇ ਉਜਾੜਿਆ ਘਰ, ਚਿੱਟੇ ਦੀ ਓਵਰਡੋਜ਼ ਲੈਣ ਨਾਲ ਨੌਜਵਾਨ ਦੀ ਮੌਤ

ਝਬਾਲ (ਨਰਿੰਦਰ) - ਥਾਣਾ ਝਬਾਲ ਅਧੀਨ ਆਉਂਦੇ ਪਿੰਡ ਬਘਿਆੜੀ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਨਿਰਮਲ ਕੌਰ ਅਤੇ ਦਾਦੀ ਰਤਨ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਲਾਕੇ ’ਚ ਸ਼ਰੇਆਮ ਵਿਕ ਰਹੇ ਚਿੱਟੇ ਕਾਰਨ ਉਨ੍ਹਾਂ ਦਾ ਪੁੱਤ ਨਸ਼ਿਆਂ ਦਾ ਗੁਲਾਮ ਬਣ ਗਿਆ ਸੀ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਉਸ ਨੇ ਨਵਾਂ ਖਰੀਦਿਆ ਮੋਟਰਸਾਈਕਲ ਵੀ ਗਹਿਣੇ ਪਾ ਦਿੱਤਾ। 

ਪੜ੍ਹੋ ਇਹ ਵੀ ਖ਼ਬਰ: ਅੰਨਾ ਹਜਾਰੇ ਵੱਲੋਂ ਅਰਵਿੰਦ ਕੇਜਰੀਵਾਲ ਦੀ ਕੀਤੀ ਆਲੋਚਨਾ 'ਤੇ ਪ੍ਰਤਾਪ ਬਾਜਵਾ ਨੇ ਦਿੱਤਾ ਵੱਡਾ ਬਿਆਨ

ਇਸ ਦੌਰਾਨ ਗੁਰਜੰਟ ਸਿੰਘ ਦੇ ਚਾਚੇ ਗੁਰਵੇਲ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਚਿੱਟੇ ਦੇ ਟੀਕੇ ਲਾਉਣ ਦਾ ਆਦੀ ਬਣ ਗਿਆ ਸੀ। ਵਾਰ-ਵਾਰ ਕਹਿਣ ਦੇ ਬਾਵਜੂਦ ਉਹ ਨਸ਼ਾ ਕਰਨ ਤੋਂ ਨਹੀਂ ਹਟਿਆ। ਉਸ ਨੇ ਦੱਸਿਆ ਕਿ ਘਰ ਦੇ ਡੰਗਰਾਂ ਵਾਲੇ ਕੋਠੇ ’ਚ ਜਦੋਂ ਉਹ ਨਸ਼ੇ ਦਾ ਟੀਕਾ ਲਗਾ ਰਿਹਾ ਸੀ ਤਾਂ ਓਵਰਡੋਜ਼ ਹੋਣ ਕਰਕੇ ਉਹ ਹੇਠਾਂ ਡਿੱਗ ਪਿਆ। ਜਦੋਂ ਉਸ ਨੂੰ ਬੇਹੋਸ਼ੀ ਦੀ ਹਾਲਤ ’ਚ ਨੇੜਲੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਲੈ ਕੇ ਗਏ ਤਾਂ ਉਸ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ


author

rajwinder kaur

Content Editor

Related News