ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Thursday, Aug 21, 2025 - 05:21 PM (IST)

ਬਠਿੰਡਾ (ਸੁਖਵਿੰਦਰ) : ਚਿੱਟੇ ਦਾ ਨਸ਼ਾ ਲਗਾਤਾਰ ਨੌਜਵਾਨਾਂ ਦੀਆਂ ਜਾਨਾਂ ਲੈ ਰਿਹਾ ਹੈ। ਬੀਤੀ ਰਾਤ ਇੱਕ ਹੋਰ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਬੀੜ ਤਲਾਬ ਬਸਤੀ ਨੰਬਰ 2 ਦੇ ਸ਼ਮਸ਼ਾਨਘਾਟ ਦੇ ਬਾਹਰ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਰਾਤ ਕਰੀਬ 11.30 ਵਜੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਵਿੱਕੀ ਕੁਮਾਰ ਅਤੇ ਥਾਣਾ ਸਦਰ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਜਾਂਚ ਕੀਤੀ।
ਸੂਤਰਾਂ ਅਨੁਸਾਰ ਨੌਜਵਾਨ ਨੇ ਨਸ਼ੇ ਦੀ ਓਵਰਡੋਜ਼ ਲਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਕਿ ਪਰਿਵਾਰ ਨੇ ਇਸ ਨੌਜਵਾਨ ਨੂੰ ਘਰੋਂ ਕੱਢ ਦਿੱਤਾ ਸੀ। ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।