ਫਿਰੋਜ਼ਪੁਰ ''ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲਾਂ ਦੇ ਮੁੰਡੇ ਦੀ ਮੌਤ
Saturday, May 31, 2025 - 11:30 AM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਅਲਫੂਕੇ 'ਚ ਦੇਰ ਰਾਤ ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਫਾਇਰਿੰਗ 'ਚ ਗੋਲੀ ਲੱਗਣ ਨਾਲ ਜ਼ਖਮੀ 25 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਜ਼ਖਮੀ ਹੋਏ ਇਸ ਨੌਜਵਾਨ ਨੂੰ ਫਿਰੋਜ਼ਪੁਰ ਸ਼ਹਿਰ ਦੇ ਅਨਿਲ ਬਾਗੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT
ਉਸ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਇਲਾਜ ਲਈ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਅਤੇ ਲੁਧਿਆਣਾ ਦੇ ਹਸਪਤਾਲ 'ਚ ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਜਦੋਂ ਰਾਜਾ ਵੜਿੰਗ ਤੇ ਬਘੇਲ ਦੀ ਸਹਿਮਤੀ ਤੋਂ ਬਿਨਾਂ ਹੀ ਚੰਨੀ ਨੇ ਕਰ 'ਤਾ ਆਹ ਕੰਮ... (ਵੀਡੀਓ)
ਫਿਰੋਜ਼ਪੁਰ ਪੁਲਸ ਵੱਲੋਂ ਇਸ ਘਟਨਾ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8