ਮੋਗਾ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Friday, Jun 10, 2022 - 10:06 PM (IST)
ਮੋਗਾ/ਅਜੀਤਵਾਲ (ਗੋਪੀ ਰਾਊਕੇ) : ਬੀਤੀ ਰਾਤ ਇਥੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਢੁੱਡੀਕੇ ਵਜੋਂ ਹੋਈ ਹੈ। ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਜੀਤ ਸਿੰਘ ਵਿਆਹ ਤੋਂ ਬਾਅਦ ਆਪਣੇ ਦੋਸਤ ਨੂੰ ਪਿੰਡ ਬੁੱਟਰ ਛੱਡ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਪਿੰਡ ਤਖਾਣਵੱਧ ਵਿਚ ਜੇ. ਸੀ. ਬੀ. ਨਾਲ ਉਸ ਦਾ ਮੋਟਰਸਾਈਕਲ ਟਕਰਾਅ ਗਿਆ। ਗੁਰਜੀਤ ਸਿੰਘ ਦੇ ਸਿਰ ਵਿਚ ਗੰਭੀਰ ਸੱਟ ਲੱਗੀ, ਜਿਸ ਕਾਰਣ ਮੌਕੇ ’ਤੇ ਹੀ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਮੋਟਰਸਾਈਕਲ ਸਵਾਰ ਤੀਸਰਾ ਨੌਜਵਾਨ ਐਸ਼ਪ੍ਰੀਤ ਸਿੰਘ ਵਾਸੀ ਚੂਹੜਚੱਕ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ
ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਹੈ। ਉਧਰ ਥਾਣਾ ਅਜੀਤਵਾਲ ਪੁਲਸ ਵੱਲੋਂ ਜੇ. ਸੀ. ਬੀ. ਮਸ਼ੀਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਸ਼ੀਨ ਚਾਲਕ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ‘ਮਹਾਕਾਲ’ ਪੁਣੇ ’ਚ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।