ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
Thursday, Nov 14, 2024 - 05:13 PM (IST)
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਖੁੱਡਾ ਮੋੜ ਵਿਖੇ 11 ਨਵੰਬਰ ਦੀ ਰਾਤ ਨੂੰ 22 ਸਾਲਾ ਨੌਜਵਾਨ ਜਸਵੰਤ ਪੁੱਤਰ ਅਮਾਨਤ ਵਾਸੀ ਨੌਸ਼ਹਿਰਾ ਬਹਾਦਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਪਰ ਸਿਰ ’ਤੇ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲੜਕੇ ਦੀ ਸੜਕ ਹਾਦਸੇ ’ਚ ਮੌਤ ਨਹੀਂ ਹੋਈ, ਸਗੋਂ ਕਤਲ ਕੀਤਾ ਗਿਆ ਹੈ ਕਿਉਂਕਿ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਦੇ ਨਿਸ਼ਾਨ ਹਨ, ਜਦਕਿ ਧਾਰੀਵਾਲ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 20 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ ਚਕਨਾਚੂਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਬਲਵੰਤ ਅਤੇ ਪਿਤਾ ਅਮਾਨਤ ਨੇ ਦੱਸਿਆ ਕਿ 11 ਨਵੰਬਰ ਦੀ ਸ਼ਾਮ ਨੂੰ ਪਿੰਡ ਦੇ ਹੀ ਇਕ ਲੜਕੇ ਨੇ ਉਨ੍ਹਾਂ ਦੇ ਲੜਕੇ ਜਸਵੰਤ ਨੂੰ ਘਰੋਂ ਬੁਲਾਇਆ ਸੀ ਅਤੇ ਉਨ੍ਹਾਂ ਦਾ ਲੜਕਾ ਪੂਰੀ ਰਾਤ ਘਰ ਵਾਪਸ ਨਹੀਂ ਆਇਆ ਅਤੇ ਸਵੇਰੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਕਿ ਉਨ੍ਹਾਂ ਦਾ ਬੇਟਾ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਅਤੇ ਉਹ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹੈ। ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਬੇਟੇ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਉਥੇ ਪਹੁੰਚ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਸਿਰ ’ਤੇ ਸੱਟ ਲੱਗੀ ਹੈ, ਜਿਸ ਕਾਰਨ ਉਨ੍ਹਾਂ ਨੇ ਖਦਸ਼ੀ ਪ੍ਰਗਟਾਇਆ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਪੂਰੀ ਯੋਜਨਾਬੰਦੀ ਨਾਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੀ ਐੱਸ. ਐੱਚ. ਓ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ 11 ਨਵੰਬਰ ਦੀ ਰਾਤ ਨੂੰ ਉਨ੍ਹਾਂ ਨੂੰ ਪਿੰਡ ਖੁੱਡਾ ਮੋੜ ਵਿਖੇ ਇਕ ਨੌਜਵਾਨ ਜ਼ਖ਼ਮੀ ਹਾਲਤ ’ਚ ਮਿਲਿਆ ਸੀ, ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਭੇਜਿਆ ਗਿਆ ਸੀ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8