ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
Thursday, Jul 30, 2026 - 06:18 PM (IST)
ਗੁਰਦਾਸਪੁਰ (ਹਰਮਨ): ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪਿੰਡ ਮਾਨ ਕੌਰ ਸਿੰਘ ਨੇੜੇ ਐਚ.ਆਰ.ਏ. ਸਕੂਲ ਦੇ ਬਾਹਰ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਇਲੈਕਟ੍ਰਿਕ ਸਕੂਟਰੀ ਸਵਾਰ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਬਾਰਠ ਵਾਲੀ ਗਲੀ, ਗੁਰਦਾਸਪੁਰ ਵਜੋਂ ਹੋਈ ਹੈ, ਜੋ ਪਿੰਡ ਧਾਰੋਚੱਕ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਸੀ।
ਇਹ ਵੀ ਪੜ੍ਹੋ- ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਮਿਲੀ ਜਾਣਕਾਰੀ ਅਨੁਸਾਰ ਰਵੀ ਕੁਮਾਰ ਆਪਣੀ ਇਲੈਕਟ੍ਰਿਕ ਸਕੂਟਰੀ ’ਤੇ ਕਿਸੇ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਪਠਾਨਕੋਟ ਵਾਲੇ ਪਾਸੇ ਤੋਂ ਆ ਰਹੀ ਇੱਕ ਐਕਸਯੂਵੀ ਕਾਰ ਨਾਲ ਉਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਦੇ ਪਰਖੱਚੇ ਉੱਡ ਗਏ, ਜਦਕਿ ਕਾਰ ਦਾ ਅਗਲਾ ਹਿੱਸਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿੱਚ ਰਵੀ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ। ਟੀਮ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਪੁਲਸ ਜਾਂਚ ਤੋਂ ਬਾਅਦ ਹੀ ਲੱਗੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਤਿੱਬੜ ਥਾਣਾ ਪੁਲਸ ਨੂੰ ਦੇ ਦਿੱਤੀ ਗਈ ਸੀ। ਐੱਸ.ਐੱਚ.ਓ. ਤਿੱਬੜ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ ਵੱਲੋਂ ਮ੍ਰਿਤਕ ਦੀ ਲਾਸ਼ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਮੁੜ ਬਹਾਲ ਕਰਵਾ ਦਿੱਤੀ ਗਈ। ਪੁਲਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
