ਨਸ਼ਿਆਂ ਨੇ ਪੱਟ''ਤੇ ਪੰਜਾਬੀ ਗੱਭਰੂ, ਚਿੱਟੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ

Wednesday, Aug 24, 2022 - 09:28 PM (IST)

ਨਸ਼ਿਆਂ ਨੇ ਪੱਟ''ਤੇ ਪੰਜਾਬੀ ਗੱਭਰੂ, ਚਿੱਟੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ

ਸਿੱਧਵਾਂ ਬੇਟ (ਚਾਹਲ) : ਸਥਾਨਕ ਕਸਬੇ ਅੰਦਰ ਕਿਰਾਏ ਦੇ ਮਕਾਨ 'ਚ ਰਹਿ ਰਹੇ 32 ਸਾਲਾ ਨੌਜਵਾਨ ਦੀ ਚਿੱਟੇ ਦੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ ਮਲੋਟ ਨੇੜਲੇ ਕਿਸੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਆਪਣੀ ਪਤਨੀ ਤੇ 8 ਸਾਲਾ ਬੇਟੀ ਨਾਲ ਸਿੱਧਵਾਂ ਬੇਟ ਵਿਖੇ ਪਿੰਡ ਸਫੀਪੁਰਾ ਦੀ ਨਵੀਂ ਬਣੀ ਕਾਲੋਨੀ 'ਚ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ। ਰਣਜੀਤ ਸਿੰਘ ਨਸ਼ਾ ਕਰਨ ਦਾ ਆਦੀ ਸੀ, ਜਿਸ ਨੇ ਬੀਤੀ ਸ਼ਾਮ ਸਤਲੁਜ ਦਰਿਆ ਦੇ ਮੱਧੇਪੁਰ ਧੁੱਸੀ ਬੰਨ੍ਹ 'ਤੇ ਜਾ ਕੇ ਆਪਣੀ ਬਾਂਹ 'ਚ ਚਿੱਟੇ ਦਾ ਟੀਕਾ ਲਗਾ ਲਿਆ। ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਪੁੱਤ ਨਾਲ ਮੋਟਰਸਾਈਕਲ 'ਤੇ ਜਾ ਰਹੀ ਮਾਂ ਦੀਆਂ ਝਪਟੀਆਂ ਵਾਲੀਆਂ, ਡਿੱਗਣ ਨਾਲ ਹੋਈ ਮੌਤ

ਨੇੜਿਓਂ ਲੰਘ ਰਹੇ ਇਕ ਵਿਅਕਤੀ ਨੇ ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਟੀਕਾ ਲਗਾਉਣ ਲਈ ਵਰਤੀ ਗਈ ਸਰਿੰਜ ਵੀ ਮ੍ਰਿਤਕ ਦੀ ਬਾਂਹ ਕੋਲ ਪਈ ਸੀ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਪਰਿਵਾਰਕ ਮੈਂਬਰ ਮ੍ਰਿਤਕ ਨੂੰ ਜਗਰਾਓਂ ਸਿਵਲ ਹਸਪਤਾਲ ਲਿਜਾਣ ਦਾ ਕਹਿ ਕੇ ਉਸ ਨੂੰ ਆਪਣੇ ਜੱਦੀ ਪਿੰਡ ਲੈ ਗਏ। ਇਸ ਸਬੰਧੀ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਨੇ ਕਿਹਾ ਕਿ ਪੁਲਸ ਦੇ ਧਿਆਨ 'ਚ ਅਜਿਹਾ ਕੋਈ ਵੀ ਮਾਮਲਾ ਨਹੀਂ ਆਇਆ। ਇਸ ਮਾਮਲੇ ਦੀ ਜਾਂਚ ਕਰਕੇ ਉਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦਾ PA ਲੱਖਾਂ ਦਾ ਚੂਨਾ ਲਾ ਕੇ ਭੱਜਿਆ ਵਿਦੇਸ਼, ਮਾਮਲਾ ਦਰਜ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News