ਸੁਲਤਾਨਪੁਰ ਲੋਧੀ ''ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Friday, Aug 26, 2022 - 10:27 PM (IST)

ਸੁਲਤਾਨਪੁਰ ਲੋਧੀ (ਚੰਦਰ ਮੜ੍ਹੀਆ) : ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਫੌਜੀ ਕਾਲੋਨੀ 'ਚ ਬੀਤੇ ਕੱਲ੍ਹ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਅਤਿੰਦਰਪਾਲ ਸਿੰਘ (31) ਦੀ ਮੌਤ ਹੋ ਗਈ, ਜਿਸ ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪਿੰਡ ਫੌਜੀ ਕਾਲੋਨੀ ਦੇ ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਭਜਨ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਮਹਿੰਦਰ ਸਿੰਘ, ਮ੍ਰਿਤਕ ਦੇ ਭਰਾ ਹਰਮਿੰਦਰ ਸਿੰਘ, ਲਵਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਅਤਿੰਦਰਪਾਲ ਸਿੰਘ ਪਿਛਲੇ 7-8 ਸਾਲ ਤੋਂ ਨਸ਼ੇ ਕਰਨ ਦਾ ਆਦੀ ਸੀ। ਬੀਤੇ ਦਿਨੀਂ ਉਸ ਨੇ ਕਥਿਤ ਤੌਰ 'ਤੇ ਨਸ਼ੇ ਦਾ ਇਕ ਟੀਕਾ ਲਗਾਇਆ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋ ਗਈ। ਉਸ ਨੂੰ ਪਰਿਵਾਰਕ ਮੈਂਬਰਾਂ ਨੇ ਸੁਲਤਾਨਪੁਰ ਲੋਧੀ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਜਲੰਧਰ ਰੈਫਰ ਕਰ ਦਿੱਤਾ ਪਰ ਬੀਤੇ ਕੱਲ੍ਹ ਉਸ ਦੀ ਮੌਤ ਹੋ ਗਈ।

ਖ਼ਬਰ ਇਹ ਵੀ : ਭ੍ਰਿਸ਼ਟਾਚਾਰ... ਹੁਣ ਮਨਪ੍ਰੀਤ ਬਾਦਲ ਨਿਸ਼ਾਨੇ 'ਤੇ, ਉਥੇ ਗੁਲਾਮ ਨਬੀ ਆਜ਼ਾਦ ਨੇ ਛੱਡੀ ਕਾਂਗਰਸ, ਪੜ੍ਹੋ TOP 10

ਸਾਬਕਾ ਸਰਪੰਚ ਭਜਨ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਬਣੀਆਂ, ਸਭਨਾਂ ਨੇ ਸਿਰਫ ਆਪਣੇ ਘਰ ਹੀ ਭਰੇ ਹਨ, ਕਿਸੇ ਨੇ ਵੀ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਇਲਾਕੇ ਵਿੱਚ ਇਸ ਵੇਲੇ ਨਸ਼ੇ ਦੀ ਭਰਮਾਰ ਹੈ ਤੇ ਸ਼ਰੇਆਮ ਵਿਕ ਰਿਹਾ ਹੈ ਪਰ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਇਲਾਕੇ ਵਿੱਚ ਧੜਾਧੜ ਵਿਕ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਨਕੇਲ ਪਾਈ ਜਾਵੇ ਤਾਂ ਜੋ ਪੰਜਾਬ ਦੀ ਉੱਜੜ ਰਹੀ ਜਵਾਨੀ ਨੂੰ ਰੋਕਿਆ ਜਾ ਸਕੇ। ਮ੍ਰਿਤਕ ਅਤਿੰਦਰਪਾਲ ਸਿੰਘ ਆਪਣੇ ਪਿੱਛੇ ਵਿਧਵਾ ਮਾਤਾ ਗੁਰਜੀਤ ਕੌਰ, ਪਤਨੀ ਤੇ 2 ਬੱਚਿਆਂ ਨੂੰ ਵਿਲਕਦਿਆਂ ਛੱਡ ਗਿਆ ਹੈ। ਇਸ ਸਬੰਧੀ ਮੁੱਖ ਥਾਣਾ ਅਫ਼ਸਰ ਸੁਲਤਾਨਪੁਰ ਲੋਧੀ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਨਾਲ 3 ਦੀ ਮੌਤ, 235 ਕੇਸ ਆਏ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News