ਨਸ਼ੇ ਨੇ ਉਜਾੜਿਆ ਇਕ ਹੋਰ ਘਰ, 23 ਸਾਲਾ ਨੌਜਵਾਨ ਦੀ ਮੌਤ

Thursday, Mar 09, 2023 - 11:42 PM (IST)

ਨਸ਼ੇ ਨੇ ਉਜਾੜਿਆ ਇਕ ਹੋਰ ਘਰ, 23 ਸਾਲਾ ਨੌਜਵਾਨ ਦੀ ਮੌਤ

ਜਲੰਧਰ (ਵਰੁਣ) : ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਕਾਲੀ ਮਾਤਾ ਮੰਦਰ (ਸੋਢਲ ਰੋਡ) ਨੇੜੇ ਖਾਲੀ ਪਲਾਟ ਵਿੱਚੋਂ ਮਿਲੀ। ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਸੁਭਾਸ਼ ਨਗਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਵਨ ਨਸ਼ੇ ਦਾ ਆਦੀ ਸੀ। ਵੀਰਵਾਰ ਦੇਰ ਸ਼ਾਮ ਉਹ ਨਸ਼ਾ ਕਰਨ ਲਈ ਖਾਲੀ ਪਲਾਟ 'ਚ ਗਿਆ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਹੱਥ ਵਿੱਚ ਨੋਟਾਂ ਦੀ ਫੁਆਇਲ ਵੀ ਫੜੀ ਹੋਈ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਭਾਰੀ ਮਾਤਰਾ 'ਚ ਅਫੀਮ ਸਣੇ 2 ਗ੍ਰਿਫ਼ਤਾਰ

ਲਾਸ਼ ਦੀ ਸੂਚਨਾ ਮਿਲਦੇ ਹੀ ਥਾਣਾ 8 ਅਤੇ ਚੌਕੀ ਫੋਕਲ ਪੁਆਇੰਟ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ। ਦੂਜੇ ਪਾਸੇ ਪੁਲਸ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਨਰਿੰਦਰ ਮੋਹਨ ਦਾ ਕਹਿਣਾ ਹੈ ਕਿ ਫਿਲਹਾਲ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।


author

Mandeep Singh

Content Editor

Related News