ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
Sunday, Jul 23, 2023 - 01:21 AM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ 'ਚ ਨਸ਼ਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਖੱਚਰ ਵਾਲਾ ਦੂਲਾ ਸਿੰਘ ਵਾਲਾ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਵਾਸੀਆਂ ਵੱਲੋਂ ਸੜਕ 'ਤੇ ਬਣਾਏ ਗਏ ਲੰਗਰ ਹਾਲ 'ਚੋਂ 18 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਹਰਮਨਪ੍ਰੀਤ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਆਲੇ ਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਨੌਜਵਾਨ ਦੀ ਲਾਸ਼ ਕੋਲੋਂ ਇਕ ਸਰਿੰਜ ਵੀ ਮਿਲੀ ਹੈ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਨੂੰ ਚਾਰਾ ਤੇ ਰਾਸ਼ਨ ਵੰਡਣ ਗਏ ਨੌਜਵਾਨ ਦੀ ਮੌਤ, ਟਰਾਲੀ ਤੋਂ ਡਿੱਗਣ ਕਾਰਨ ਵਾਪਰਿਆ ਹਾਦਸਾ
ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਮੁਤਾਬਕ ਪਹਿਲਾਂ ਉਨ੍ਹਾਂ ਦਾ ਲੜਕਾ ਕਦੇ ਨਸ਼ਾ ਨਹੀਂ ਕਰਦਾ ਸੀ। ਬੀਤੇ ਕੱਲ੍ਹ ਉਹ ਘਰੋਂ ਮੇਲਾ ਦੇਖਣ ਆਇਆ ਸੀ, ਪਤਾ ਨਹੀਂ ਉਸ ਨੂੰ ਕਿਸ ਨੇ ਇਸ ਨਸ਼ੇ ਦੀ ਦਲਦਲ ਵਿੱਚ ਧੱਕ ਦਿੱਤਾ। ਮ੍ਰਿਤਕ ਦੇ ਪਿਤਾ ਨਸੀਬ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੁੱਤ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੂੰ ਯਕੀਨ ਨਹੀਂ ਆਇਆ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਇਸ ਹਾਲਤ ਵਿੱਚ ਮਿਲੇਗੀ। ਦੂਜੇ ਪਾਸੇ ਜਦੋਂ ਐੱਸਐੱਚਓ ਗੁਰਜੰਟ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਅਗਲੀ ਜਾਂਚ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
