ਸ਼ੱਕੀ ਹਾਲਤ ’ਚ ਨੌਜਵਾਨ ਦੀ ਮੌਤ, ਮਾਪਿਆਂ ਨੇ ਲਾਇਆ ਕਤਲ ਦਾ ਦੋਸ਼, ਦਿੱਤਾ ਇਹ ਸਬੂਤ
Thursday, Dec 12, 2024 - 11:55 AM (IST)
ਬਟਾਲਾ (ਸਾਹਿਲ)-ਬਟਾਲਾ-ਕਾਦੀਆਂ ਰੋਡ ’ਤੇ ਭੇਤਭਰੇ ਹਾਲਤ ਵਿਚ ਨੌਜਵਾਨ ਹੋਈ ਮੌਤ ਤੋਂ ਬਾਅਦ ਮਾਪਿਆਂ ਨੇ ਪੁੱਤ ਦਾ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਹਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਜਲੰਧਰ ਨੇ ਦੱਸਿਆ ਕਿ ਮੇਰੇ ਮਾਮੇ ਦੀ ਮੌਤ ਹੋ ਚੁੱਕੀ ਹੈ ਅਤੇ ਉਸਦਾ ਲੜਕਾ ਰਣਜੋਧ ਸਿੰਘ ਜੋਧਾ ਪੁੱਤਰ ਸਵ. ਚੰਨਣ ਸਿੰਘ ਵਾਸੀ ਪਿੰਡ ਔਲਖ ਕਲਾਂ, ਜਿਸ ਨੇ 60 ਫੁੱਟੀ ਰੋਡ ’ਤੇ ਨਵੀਂ ਕੋਠੀ ਲਈ ਹੈ ਅਤੇ ਕਰੀਬ 6 ਮਹੀਨੇ ਪਹਿਲਾਂ ਹੀ ਬਹਿਰੀਨ ਤੋਂ ਆਇਆ ਸੀ ਤੇ ਬੀਤੇ ਐਤਵਾਰ ਨੂੰ ਆਪਣੇ ਪਰਿਵਾਰ ਸਮੇਤ ਨਵੀਂ ਕੋਠੀ ਵਿਚ ਸ਼ਿਫਟ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਉਸ ਦੱਸਿਆ ਕਿ ਬੀਤੇ ਦਿਨ ਮੈਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡੇ ਭਰਾ ਰਣਜੋਧ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ, ਜਿਸ ’ਤੇ ਅਸੀਂ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਉਸਦੇ ਗਲੇ ’ਤੇ ਨਿਸ਼ਾਨ ਪਏ ਸਨ। ਹਰਵਿੰਦਰ ਸਿੰਘ ਕਥਿਤ ਦੋਸ਼ ਲਗਾਉਂਦਿਆਂ ਕਿਹਾ ਕਿ ਸਾਡੇ ਭਰਾ ਨੂੰ ਕਿਸੇ ਵਿਅਕਤੀ ਨੇ ਫਾਹ ਦੇ ਕੇ ਮਾਰ ਦਿੱਤਾ ਹੈ, ਇਸ ਲਈ ਅਸੀਂ ਪੁਲਸ ਅਧਿਕਾਰੀਆਂ ਕੋਲੋਂ ਮੰਗ ਕਰਦੇ ਹਾਂ ਕਿ ਸਾਡੇ ਭਰਾ ਦੇ ਕਾਤਲਾਂ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾਵੇ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਇਸ ਸਬੰਧੀ ਮੌਕੇ ’ਤੇ ਪਹੁੰਚੇ ਐੱਸ. ਐੱਚ. ਓ. ਸਿਵਲ ਲਾਈਨ ਗੁਰਦੇਵ ਸਿੰਘ ਅਤੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫਿਲਹਾਲ ਮਾਮਲੇ ਦੀ ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8