ਸ਼ੱਕੀ ਹਾਲਾਤਾਂ ''ਚ ਨੌਜਵਾਨ ਦੀ ਮੌਤ

Tuesday, May 12, 2026 - 05:10 PM (IST)

ਸ਼ੱਕੀ ਹਾਲਾਤਾਂ ''ਚ ਨੌਜਵਾਨ ਦੀ ਮੌਤ

ਬਠਿੰਡਾ (ਸੁਖਵਿੰਦਰ) : ਨੰਨ੍ਹੀ ਛਾਂ ਚੌਕ ਤੋਂ ਪਰੇ ਸਥਾਨਕ ਬਾਦਲ ਰੋਡ 'ਤੇ ਐਕਟਿਵਾ ਸਕੂਟਰ ਸਵਾਰ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਨੌਜਵਾਨ ਆਪਣੇ ਐਕਟਿਵਾ ਸਕੂਟਰ 'ਤੇ ਡਿੱਗਿਆ ਹੋਇਆ ਮਿਲਿਆ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਪੁਲਸ ਨੂੰ ਸੂਚਿਤ ਕੀਤਾ। ਥਾਣਾ ਸਦਰ ਪੁਲਸ ਨੇ ਮੌਕੇ ''ਤੇ ਪਹੁੰਚ ਕੇ ਜਾਂਚ ਕੀਤੀ।

ਸੰਸਥਾ ਮੈਂਬਰਾਂ ਨੇ ਨੌਜਵਾਨ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਹਾਊਸਫੈੱਡ ਕਲੋਨੀ ਵਜੋਂ ਹੋਈ ਹੈ। ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।


author

Babita

Content Editor

Related News