ਬਲਟਾਣਾ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
Saturday, Jan 24, 2026 - 01:23 PM (IST)
ਜ਼ੀਰਕਪੁਰ (ਧੀਮਾਨ) : ਬਲਟਾਣਾ ਖੇਤਰ ’ਚ ਇਕ 25 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (25) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਬਲਟਾਣਾ ਵਜੋਂ ਹੋਈ ਹੈ। ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਸਾਰੇ ਪਹਿਲੂਆਂ ਤੋਂ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬਲਟਾਣਾ ਪੁਲਸ ਚੌਂਕੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਜਨਵਰੀ ਨੂੰ ਸੁਖਵਿੰਦਰ ਸਿੰਘ ਨੇ ਕੋਈ ਦਵਾਈ ਨਿਗਲ ਲਈ ਸੀ।
ਹਾਲਤ ਗੰਭੀਰ ਹੋਣ ’ਤੇ ਉਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ 22 ਜਨਵਰੀ ਨੂੰ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਸ਼ੁਰੂਆਤੀ ਜਾਂਚ ’ਚ ਇਹ ਖ਼ੁਦਕੁਸ਼ੀ ਨਾਲ ਜੁੜਿਆ ਦਿੱਖ ਰਿਹਾ ਹੈ, ਹਾਲਾਂਕਿ ਪੁਲਸ ਕਿਸੇ ਵੀ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਪੂਰੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਆਧਾਰ ’ਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
