ਸ਼ਰਾਬੀ ਜਵਾਈ ਦਾ ਸ਼ਰਮਨਾਕ ਕਾਰਾ : ਦਾਜ ’ਚ ਗੱਡੀ ਨਾ ਮਿਲਣ ’ਤੇ ਸਹੁਰੇ ਪਰਿਵਾਰ ਦਾ ਚਾੜ੍ਹਿਆ ਕੁਟਾਪਾ (ਤਸਵੀਰਾਂ)

Tuesday, May 11, 2021 - 06:14 PM (IST)

ਸ਼ਰਾਬੀ ਜਵਾਈ ਦਾ ਸ਼ਰਮਨਾਕ ਕਾਰਾ : ਦਾਜ ’ਚ ਗੱਡੀ ਨਾ ਮਿਲਣ ’ਤੇ ਸਹੁਰੇ ਪਰਿਵਾਰ ਦਾ ਚਾੜ੍ਹਿਆ ਕੁਟਾਪਾ (ਤਸਵੀਰਾਂ)

ਗੁਰਦਾਸਪੁਰ (ਗੁਰਪ੍ਰੀਤ) - ਵਿਆਹ ’ਤੇ ਦਾਜ ਦੇਣ ਦਾ ਰਿਵਾਜ਼ ਅੱਜ ਵੀ ਜਾਰੀ ਹੈ। ਦਾਜ ਘੱਟ ਆਉਣ ’ਤੇ ਕੁੜੀਆਂ ਨੂੰ ਸਹੁਰੇ ਪਰਿਵਾਰ ਦੇ ਤਸ਼ਦੱਦ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹਾ ਹੀ ਇਕ ਹੋਰ ਮਾਮਲਾ ਬਟਾਲਾ ’ਚ ਵੀ ਸਾਹਮਣੇ ਆਇਆ, ਜਿਥੇ ਦਾਜ ’ਚ ਗੱਡੀ ਦੀ ਮੰਗ ਪੂਰੀ ਨਾ ਹੋਣ ’ਤੇ ਨੌਜਵਾਨ ਨੇ ਦੋਸਤਾਂ ਨਾਲ ਆਪਣੇ ਸਹੁਰੇ ਪਰਿਵਾਰ ਦਾ ਕੁਟਾਪਾ ਚਾੜ੍ਹ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਘਰ ਦੇ ਬਾਹਰ ਖੜ੍ਹੀ ਸਹੁਰੇ ਪਰਿਵਾਰ ਦੀ ਗੱਡੀ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਦਿੱਤੀ। ਇਸ ਘਟਨਾ ਨੂੰ ਅੰਜ਼ਾਦ ਦੇਣ ਮਗਰੋਂ ਉਹ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਸੂਚਨਾ ਪੀੜਤਾਂ ਨੇ ਪੁਲਸ ਨੂੰ ਦਿੱਤੀ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ) 

PunjabKesari

ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਵਿਆਹੁਤਾ ਨੇ ਦੱਸਿਆ ਕਿ ਉਸਦਾ ਵਿਆਹ ਸੌਰਵ ਕੁਮਾਰ ਦੇ ਨਾਲ ਹੋਇਆ ਸੀ, ਜੋ ਨਸ਼ੇ ਦਾ ਆਦੀ ਹੈ। ਉਸ ਨੇ ਦੱਸਿਆ ਕਿ ਉਸਦਾ ਪਤੀ ਦਾਜ ਘੱਟ ਮਿਲਣ ਕਰਕੇ ਉਸ ਦੀ ਕੁੱਟਮਾਰ ਕਰਦਾ ਸੀ। ਦਾਗ ’ਚ ਗੱਡੀ ਦੀ ਮੰਗ ਪੂਰੀ ਨਾ ਹੋਣ ਕਰਕੇ ਉਹ ਉਸ ਨੂੰ ਤੰਗ ਕਰਦਾ, ਜਿਸ ਕਰਕੇ ਉਹ ਆਪਣੇ ਪੇਕੇ ਚਲੀ ਗਈ। ਬੀਤੀ ਦੇਰ ਰਾਤ ਉਸ ਦਾ ਪਤੀ ਸੌਰਭ ਸ਼ਰਾਬ ਦੇ ਨਸ਼ੇ ’ਚ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਆ ਗਿਆ। ਉਸ ਨੇ ਦੋਸਤਾਂ ਨਾਲ ਮਿਲ ਕੇ ਉਸ ਦੇ ਮਾਤਾ-ਪਿਤਾ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਫਿਰ ਉਸ ਨੇ ਉਨ੍ਹਾਂ ਦੀ ਘਰ ਦੇ ਬਾਹਰ ਖੜ੍ਹੀ ਗੱਡੀ ਵੀ ਤੋੜ ਦਿੱਤੀ ਅਤੇ ਫ਼ਰਾਰ ਹੋ ਗਿਆ।

ਪੜ੍ਹੋ ਇਹ ਵੀ ਖਬਰ ਇਨਸਾਨੀਅਤ ਸ਼ਰਮਸਾਰ : ਪਠਾਨਕੋਟ 'ਚ ਨਾਲ਼ੀ ’ਚੋਂ ਮਿਲਿਆ ਨਵਜਨਮੇ ਬੱਚੇ ਦਾ ਭਰੂਣ, ਫ਼ੈਲੀ ਸਨਸਨੀ (ਤਸਵੀਰਾਂ)

PunjabKesari

ਇਸ ਦੀ ਸੂਚਨਾ ਉਨ੍ਹਾਂ ਨੇ ਪੁਲਸ ਨੂੰ ਦਿੱਤੀ, ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਕਿਹਾ ਕਿ ਇਹ ਮਾਮਲਾ ਦਾਜ ਦਾ ਹੈ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੇ ਘਰ ਵਿੱਚ ਵੜ ਕੇ ਭੰਨ ਤੋੜ ਕੀਤੀ ਹੈ। ਉਨ੍ਹਾਂ ਨੇ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਮਗਰੋਂ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ। 

ਪੜ੍ਹੋ ਇਹ ਵੀ ਖਬਰ ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)

PunjabKesari
 


author

rajwinder kaur

Content Editor

Related News